For the best experience, open
https://m.punjabitribuneonline.com
on your mobile browser.
Advertisement

ਕਰਨਾਟਕ: ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਨਿਵਾਸ ਪ੍ਰਸਾਦ ਦਾ ਦੇਹਾਂਤ

11:03 AM Apr 29, 2024 IST
ਕਰਨਾਟਕ  ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਨਿਵਾਸ ਪ੍ਰਸਾਦ ਦਾ ਦੇਹਾਂਤ
Advertisement

ਬੰਗਲੌਰ, 29 ਅਪਰੈਲ
ਕਰਨਾਟਕ ਦੇ ਚਮਰਾਜਨਗਰ ਤੋਂ ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਵੀ. ਸ੍ਰੀਨਿਵਾਸ ਪ੍ਰਸਾਦ ਦਾ ਅੱਜ ਦੇਹਾਂਤ ਹੋ ਗਿਆ। ਪ੍ਰਸਾਦ ਦਾ ਇਥੋਂ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਅਤੇ ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹ 76 ਸਾਲ ਦੇ ਸਨ। ਪ੍ਰਸਾਦ ਦੇ ਪਰਿਵਾਰ ਵਿੱਚ ਪਤਨੀ ਅਤੇ ਤਿੰਨ ਧੀਆਂ ਹਨ। ਪ੍ਰਸਾਦ ਛੇ ਵਾਰ ਚਾਮਰਾਜਨਗਰ ਤੋਂ ਸੰਸਦ ਮੈਂਬਰ ਅਤੇ ਮੈਸੂਰ ਜ਼ਿਲ੍ਹੇ ਦੇ ਨੰਜਨਗੁੜ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਸਨ। ਉਹ ਕੁਝ ਸਮੇਂ ਤੋਂ ਬਿਮਾਰ ਸਨ। ਪ੍ਰਸਾਦ ਨੇ ਇਸ ਸਾਲ 18 ਮਾਰਚ ਨੂੰ ਚੋਣ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ।

Advertisement

Advertisement
Author Image

Advertisement
Advertisement
×