ਕਰਨਾਟਕ ਦੇ ਮੁੱਖ ਮੰਤਰੀ ਨੂੰ ਜੁਰਮਾਨਾ, ਅਦਾਲਤ ’ਚ ਪੇਸ਼ ਹੋਣ ਦੇ ਹੁਕਮ
06:19 AM Feb 07, 2024 IST
ਬੰਗਲੂਰੂ: ਕਰਨਾਟਕ ਹਾਈ ਕੋਰਟ ਨੇ ਮੁੱਖ ਮੰਤਰੀ ਸਿੱਧਾਰਮਈਆ ਦੀ ਆਪਣੇ ਵਿਰੁੱਧ 2022 ਵਿਚ ਦਰਜ ਇਕ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਤੇ ਛੇ ਮਾਰਚ ਨੂੰ ਸੰਸਦ ਮੈਂਬਰਾਂ/ਵਿਧਾਇਕਾਂ ਸਬੰਧੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। ਹਾਈ ਕੋਰਟ ਨੇ ਮੁੱਖ ਮੰਤਰੀ, ਕਾਂਗਰਸ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ, ਮੰਤਰੀ ਐਮ.ਬੀ. ਪਾਟਿਲ ਤੇ ਰਾਮਲਿੰਗਾ ਰੈੱਡੀ ਉਤੇ 10-10 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ। ਦੱਸਣਯੋਗ ਹੈ ਕਿ ਤਤਕਾਲੀ ਦਿਹਾਤੀ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕੇ.ਐੱਸ. ਈਸ਼ਵਰੱਪਾ ਦੇ ਅਸਤੀਫੇ ਦੀ ਮੰਗ ’ਤੇ ਤਤਕਾਲੀ ਮੁੱਖ ਮੰਤਰੀ ਬਸਵਰਾਜ ਬੋਮਈ ਦੀ ਰਿਹਾਇਸ਼ ਨੂੰ ਘੇਰਨ ਲਈ ਰੋਸ ਮਾਰਚ ਕੱਢਣ ਤੋਂ ਬਾਅਦ ਸਿੱਧਾਰਮਈਆ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਇਕ ਠੇਕੇਦਾਰ ਨੇ ਈਸ਼ਵਰੱਪਾ ਉਤੇ ਆਪਣੇ ਪਿੰਡ ਵਿਚ ਇਕ ਸਰਕਾਰੀ ਕੰਮ ਲਈ ਕਮਿਸ਼ਨ ਮੰਗਣ ਦਾ ਦੋਸ਼ ਲਾਉਂਦਿਆਂ ਖ਼ੁਦਕੁਸ਼ੀ ਕਰ ਲਈ ਸੀ ਜਿਸ ਤੋਂ ਬਾਅਦ ਇਹ ਪ੍ਰਦਰਸ਼ਨ ਕੀਤਾ ਗਿਆ ਸੀ। -ਪੀਟੀਆਈ
Advertisement
Advertisement