ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਨਾਟਕ: ਮਾਂਡਿਆ ਵਿੱਚ ਸ਼ੋਭਾ ਯਾਤਰਾ ਦੌਰਾਨ ਹਿੰਸਾ ਮਗਰੋਂ ਤਣਾਅ, 46 ਵਿਅਕਤੀ ਗ੍ਰਿਫ਼ਤਾਰ

01:53 PM Sep 12, 2024 IST
ਹਿੰਸਾ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਸਾੜੇ ਗਏ ਇਕ ਵਾਹਨ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਪੀਟੀਆਈ

ਮਾਂਡਿਆ (ਕਰਨਾਟਕ), 12 ਸਤੰਬਰ
ਕਰਨਾਟਕ ਦੇ ਮਾਂਡਿਆ ਵਿੱਚ ਭਗਵਾਨ ਗਣੇਸ਼ ਦੀ ਮੂਰਤੀ ਦੀ ਸ਼ੋਭਾ ਯਾਤਰਾ ਦੌਰਾਨ ਭੜਕੀ ਹਿੰਸਾ ਤੋਂ ਬਾਅਦ ਪੁਲੀਸ ਨੇ 46 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਅੱਜ ਦਿੱਤੀ। ਬੁੱਧਵਾਰ ਦੇਰ ਰਾਤ ਇੱਥੇ ਨਾਗਮੰਗਲਾ ਕਸਬੇ ਵਿੱਚ ਤਣਾਅ ਫੈਲ ਗਿਆ, ਜਿੱਥੇ ਦੋ ਪੁਲੀਸ ਮੁਲਾਜ਼ਮਾਂ ਸਣੇ ਕੁਝ ਲੋਕ ਪਥਰਾਅ ਵਿੱਚ ਮਾਮੂਲੀ ਜ਼ਖ਼ਮੀ ਹੋ ਗਏ। ਹਾਲਾਂਕਿ, ਸਥਿਤੀ ’ਤੇ ਕਾਬੂ ਪਾ ਲਿਆ ਗਿਆ ਹੈ ਅਤੇ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। 14 ਸਤੰਬਰ ਤੱਕ ਇਲਾਕੇ ਵਿੱਚ ਚਾਰ ਤੋਂ ਵੱਧ ਲੋਕਾਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਗਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ। ਪੁਲੀਸ ਨੇ ਦੱਸਿਆ ਕਿ ਬੁੱਧਵਾਰ ਨੂੰ ਜਦੋਂ ਬਦਰੀਕੌਪੁਲ ਪਿੰਡ ਤੋਂ ਸ਼ਰਧਾਲੂ ਸ਼ੋਭਾ ਯਾਤਰਾ ਕੱਢ ਰਹੇ ਸਨ ਤਾਂ ਉਦੋਂ ਦੋ ਸਮੂਹਾਂ ਵਿਚਾਲੇ ਬਹਿਸ ਹੋ ਗਈ ਅਤੇ ਕੁਝ ਸ਼ਰਾਰਤੀ ਅਨਸਰਾਂ ਨੇ ਪਥਰਾਅ ਕੀਤਾ ਜਿਸ ਮਗਰੋਂ ਸਥਿਤੀ ਵਿਗੜ ਗਈ। ਉਨ੍ਹਾਂ ਦੱਸਿਆ ਕਿ ਦੋਵੇਂ ਸਮੂਹਾਂ ਵਿਚਾਲੇ ਝੜਪ ਤੋਂ ਬਾਅਦ ਕੁਝ ਦੁਕਾਨਾਂ ’ਚ ਭੰਨਤੋੜ ਕੀਤੀ ਗਈ ਅਤੇ ਵਾਹਨਾਂ ’ਚ ਅੱਗ ਲਗਾ ਦਿੱਤੀ ਗਈ। ਪੁਲੀਸ ਨੇ ਭੀੜ ਨੂੰ ਖਿੰਡਾਉਣ ਅਤੇ ਸਥਿਤੀ ਸੰਭਾਲਣ ਲਈ ਹਲਕਾ ਲਾਠੀਚਾਰਜ ਕੀਤੀ। ਸ਼ੋਭਾ ਯਾਤਰਾ ਕੱਢਣ ਵਾਲੇ ਨੌਜਵਾਨਾਂ ਦੇ ਸਮੂਹ ਨੇ ਥਾਣੇ ਨੇੜੇ ਪ੍ਰਦਰਸ਼ਨ ਕੀਤਾ ਅਤੇ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। -ਪੀਟੀਆਈ

Advertisement

Advertisement