ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਤਾਰਪੁਰ ਲਾਂਘਾ: ਸਮਝੌਤਾ ਵਧਾਉਣ ਲਈ ਪ੍ਰਧਾਨ ਮੰਤਰੀ ਦੀ ਸ਼ਲਾਘਾ

09:32 AM Oct 24, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਰਕਾਰ ਨਾਲ ਸਮਝੌਤਾ ਪੰਜ ਸਾਲ ਲਈ ਵਧਾਉਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 2019 ਵਿਚ ਇਹ ਸਮਝੌਤਾ ਪੰਜ ਸਾਲ ਲਈ ਕੀਤਾ ਗਿਆ ਸੀ ਤੇ ਹੁਣ ਪੰਜ ਸਾਲ ਮੁਕੰਮਲ ਹੋਣ ’ਤੇ ਭਾਰਤ ਸਰਕਾਰ ਅਤੇ ਪਾਕਿਸਤਾਨ ਸਰਕਾਰ ਨੇ ਸਮਝੌਤਾ ਪੰਜ ਸਾਲਾਂ ਲਈ ਵਧਾ ਦਿੱਤਾ ਹੈ ਜਿਸ ਲਈ ਸਮੁੱਚੀ ਕੌਮ ਭਾਰਤ ਸਰਕਾਰ ਖਾਸ ਤੌਰ ’ਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੀ ਤਹਿ ਦਿਲੋਂ ਰਿਣੀ ਰਹੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਹਾਲੇ ਤੱਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ, ਉਹ ਇਸ ਮੌਕੇ ਦਾ ਲਾਭ ਉਠਾਉਣ।

Advertisement

Advertisement