ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਤਾਰਪੁਰ: ਚੰਨੀ ਦੀ ਫੇਰੀ ਮੌਕੇ ਕਾਂਗਰਸ ਦੀ ਧੜੇਬੰਦੀ ਸਾਹਮਣੇ ਆਈ

07:04 AM May 02, 2024 IST
ਚਰਨਜੀਤ ਸਿੰਘ ਚੰਨੀ ਗੁਰਦੁਆਰਾ ਗੰਗਸਰ ਸਾਹਿਬ ਵਿੱਚ ਨਤਮਸਤਕ ਹੁੰਦੇ ਹੋਏ।

ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ 1 ਮਈ
ਲੋਕ ਸਭਾ ਦੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਕਰਤਾਰਪੁਰ ਫੇਰੀ ਦੌਰਾਨ ਕਾਂਗਰਸ ਦੀ ਧੜੇਬੰਦੀ ਸਾਹਮਣੇ ਆਈ। ਹਲਕਾ ਇੰਚਾਰਜ ਸਾਬਕਾ ਪੁਲੀਸ ਅਧਿਕਾਰੀ ਰਜਿੰਦਰ ਸਿੰਘ ਅਤੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ ਚੰਨੀ ਦੇ ਅਲੱਗ-ਅਲੱਗ ਪ੍ਰੋਗਰਾਮ ਹਲਕਾ ਕਰਤਾਰਪੁਰ ਵਿੱਚ ਕਰਵਾਏ ਜਾ ਰਹੇ ਹਨ। ਇਸ ਮੌਕੇ ਦੋਵੇਂ ਆਗੂ ਇੱਕ-ਦੂਜੇ ਦੇ ਪ੍ਰਗਰਾਮਾਂ ’ਚੋਂ ਗ਼ੈਰਹਾਜ਼ਰ ਰਹੇ।
ਲੋਕ ਸਭਾ ਦੀ ਜ਼ਿਮਨੀ ਚੋਣ ਮੌਕੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੇ ਆਪਣੇ ਚਚੇਰੇ ਭਰਾ ਨਾਲ ਸਬੰਧ ਸੁਖਾਵੇਂ ਨਾ ਹੋਣ ਕਾਰਨ ਆਪਣੀ ਚਾਚੀ ਦੀ ਜ਼ਿਮਨੀ ਚੋਣ ਵਿੱਚ ਮਦਦ ਨਾ ਕਰਨ ਦੇ ਮਨੋਰਥ ਨਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਕੁਝ ਦਿਨਾਂ ਮਗਰੋਂ ਕਾਂਗਰਸ ਦੇ ਸੀਨੀਅਰ ਨੇਤਾਵਾਂ ਦੀ ਦਖ਼ਲਅੰਦਾਜ਼ੀ ਨਾਲ ਚੌਧਰੀ ਸੁਰਿੰਦਰ ਸਿੰਘ ਨੂੰ ਵਾਪਸ ਕਾਂਗਰਸ ਵਿੱਚ ਸ਼ਾਮਲ ਕਰਵਾ ਲਿਆ ਗਿਆ ਸੀ।
ਉਸ ਸਮੇਂ ਜਲੰਧਰ ਦਿਹਾਤੀ ਦੇ ਅਹਿਮ ਤੇ ਕਾਂਗਰਸ ਦਾ ਗੜ੍ਹ ਸਮਝੇ ਜਾਂਦੇ ਹਲਕਾ ਕਰਤਾਰਪੁਰ ਦੀ ਕਮਾਨ ਸਾਬਕਾ ਪੁਲੀਸ ਅਧਿਕਾਰੀ ਰਜਿੰਦਰ ਸਿੰਘ ਨੂੰ ਸੌਂਪ ਕੇ ਹਲਕਾ ਇੰਚਾਰਜ ਲਗਾਇਆ ਗਿਆ ਸੀ। ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਹਾਈਕਮਾਨ ਅੱਗੇ ਆਪਣਾ ਸ਼ਕਤੀ ਪ੍ਰਦਰਸ਼ਨ ਕਰਦਿਆਂ ਸਾਬਕਾ ਪੁਲੀਸ ਅਧਿਕਾਰੀ ਹਲਕੇ ਵਿੱਚ ਕਾਂਗਰਸ ਦੇ ਦੋ ਵੱਡੇ ਸਿਆਸੀ ਸਮਾਗਮ ਕਰਵਾ ਕੇ ਆਪਣਾ ਲੋਹਾ ਮਨਵਾ ਚੁੱਕੇ ਹਨ।
ਇਸ ਮੌਕੇ ਸ੍ਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਲਭਾਉਣੀਆਂ ਨੀਤੀਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਉਨ੍ਹਾਂ ਕਿਹਾ ਕਿ ਹਲਕਾ ਕਰਤਾਰਪੁਰ ਦੇ ਸੀਨੀਅਰ ਕਾਂਗਰਸੀ ਆਗੂ ਆਪਣੇ ਪੱਧਰ ’ਤੇ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰ ਰਹੇ ਹਨ।

Advertisement

Advertisement
Advertisement