ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਤਾਰਪੁਰ: ਬੋਰਵੈਲ ’ਚ ਦੱਬ ਕੇ ਮਰੇ ਸੁਰੇਸ਼ ਕੁਮਾਰ ਦੇ ਮਾਮਲੇ ’ਚ ਪੁਲੀਸ ਨੇ ਹਾਈਵੇਅ ਬਣਾਉਣ ਵਾਲੀ ਕੰਪਨੀ ਖ਼ਿਲਾਫ਼ ਕੇਸ ਦਰਜ ਕੀਤਾ

11:37 AM Aug 16, 2023 IST

ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 16 ਅਗਸਤ
ਇਥੇ ਨੇੜੇ ਦਿੱਲੀ ਕਟੜਾ ਐਕਸਪ੍ਰੈਸ ਵੇਅ ’ਤੇ ਪੁਲ ਬਣਾਉਣ ਲਈ ਕੀਤੇ ਜਾ ਰਹੇ ਬੋਰ ਵਿਚ ਸੁਰੇਸ਼ ਕੁਮਾਰ ਦੀ ਮਿੱਟੀ ’ਚ ਦੱਬ ਕੇ ਮੌਤ ਦੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਕਰਤਾਰਪੁਰ ਪੁਲੀਸ ਨੇ ਹਾਈਵੇਅ ਬਣਾਉਣ ਵਾਲੀ ਕੰਪਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਸੁਰੇਸ਼ ਕੁਮਾਰ ਦੇ ਭਰਾ ਸੱਤਿਆਵਾਨ ਪੁੱਤਰ ਦੁਲੀ ਚੰਦ ਵਾਸੀ ਕਰਸੋਲਾ ਥਾਣਾ ਜੁਲਾਣਾ ਜ਼ਿਲ੍ਹਾ ਜੀਂਦ ਹਰਿਆਣਾ ਨੇ ਪੁਲਹਸ ਨੂੰ ਦਿੱਤੇ ਬਿਆਨਾਂ ਵਿੱਚ ’ਤੇ ਇਹ ਕਾਰਵਾਈ ਕੀਤੀ ਗਈ ਹੈ। ਸ਼ਿਕਾਇਤ ਵਿੱਚ ਉਨ੍ਹਾਂ ਨੇ ਐੱਮਕੇਸੀ ਇੰਫਰਾਸਟਰਕਚਰ ਲਿਮਟਿਡ ਕੰਪਨੀ ਅਤੇ ਬਾਲਾਜੀ ਕਾਰਪੋਰੇਸ਼ਨ ਕੰਪਨੀ ਜੈਪੁਰ ’ਤੇ ਗੰਭੀਰ ਦੋਸ਼ ਲਗਾਏ ਹਨ। ਬਿਆਨਾਂ ਦੇ ਅਧਾਰ ਤੇ ਪੁਲੀਸ ਵੱਲੋਂ ਧਾਰਾ 304 ਆਈਪੀਸੀ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਸੁਰੇਸ਼ ਕੁਮਾਰ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਥਾਣਾ ਮੁਖੀ ਇੰਸਪੈਕਟਰ ਰਮਨਦੀਪ ਨੇ ਦੱਸਿਆ ਕਿ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ।

Advertisement

Advertisement