For the best experience, open
https://m.punjabitribuneonline.com
on your mobile browser.
Advertisement

ਕਰਤਾਰਪੁਰ ਸਾਹਿਬ ਬੇਅਦਬੀ ਮਾਮਲਾ: ਪਾਕਿਸਤਾਨ ਹਾਈ ਕਮਿਸ਼ਨ ਨੇੜੇ ਰੋਸ ਪ੍ਰਦਰਸ਼ਨ

10:02 PM Nov 21, 2023 IST
ਕਰਤਾਰਪੁਰ ਸਾਹਿਬ ਬੇਅਦਬੀ ਮਾਮਲਾ  ਪਾਕਿਸਤਾਨ ਹਾਈ ਕਮਿਸ਼ਨ ਨੇੜੇ ਰੋਸ ਪ੍ਰਦਰਸ਼ਨ
Delhi BJP Sikh Workers stage a protest near Pakistan High Commission against Sacrilege of Sanctity of Pious Gurdwara Sahib in Pakistan, near Pakishtan Hiogjh Commission in New Delhi on Tuesday. TRIBUNE PHOTO;MUKESH AGGARWAL
Advertisement

ਮਨਧੀਰ ਦਿਓਲ

Advertisement

ਨਵੀਂ ਦਿੱਲੀ, 21 ਨਵੰਬਰ

Advertisement

ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਈ ਬੇਅਦਬੀ ਦੇ ਮਾਮਲੇ ਵਿੱਚ ਦਿੱਲੀ ਭਾਜਪਾ ਦੇ ਸਿੱਖ ਸੈੱਲ ਦੇ ਸੈਂਕੜੇ ਵਰਕਰਾਂ ਨੇ ਅੱਜ ਪਾਕਿਸਤਾਨ ਹਾਈ ਕਮਿਸ਼ਨ ਨੇੜੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਇਮਪ੍ਰੀਤ ਸਿੰਘ ਬਖਸ਼ੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਲਈ ਸਿਰਮੌਰ ਧਾਰਮਿਕ ਅਸਥਾਨ ਹੈ ਅਤੇ ਪਾਕਿਸਤਾਨ ਦੇ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਉਸ ਧਾਰਮਿਕ ਅਸਥਾਨ ਦੀ ਬੇਅਦਬੀ ਦੀਆਂ ਖ਼ਬਰਾਂ ਨੇ ਕੇਵਲ ਸਿੱਖਾਂ ਨੂੰ ਹੀ ਨਹੀਂ ਸਗੋਂ, ਸਾਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੁਨੀਆਂ ਦੇ ਕੋਨੇ-ਕੋਨੇ ਵਿਚ ਵਸਦੇ ਸਿੱਖਾਂ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਧਰਨੇ ਵਿੱਚ ਇਕੱਠੇ ਹੋਏ ਭਾਜਪਾ ਵਰਕਰਾਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਬਾਰੇ ਜਾਣੂ ਕਰਵਾਇਆ ਹੈ ਅਤੇ ਮੰਗ ਕੀਤੀ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਤੁਰੰਤ ਸਿੱਖਾਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ ਜਾਵੇ ਤਾਂ ਜੋ ਅਜਿਹੀ ਬੇਅਦਬੀ ਨਾ ਹੋ ਸਕੇ।

Advertisement
Author Image

A.S. Walia

View all posts

Advertisement