ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਕਸ਼ਮੀਰ ਮਸਲੇ ਦਾ ਹੱਲ ਲੋਕਾਂ ਦੀ ਇੱਛਾ ਮੁਤਾਬਕ ਕੱਢਿਆ ਜਾਵੇ’

06:45 AM Apr 25, 2024 IST

ਇਸਲਾਮਾਬਾਦ, 24 ਅਪਰੈਲ
ਪਾਕਿਸਤਾਨ ਅਤੇ ਇਰਾਨ ਇਸ ਗੱਲ ’ਤੇ ਰਾਜ਼ੀ ਹਨ ਕਿ ਕਸ਼ਮੀਰ ਮਸਲੇ ਦਾ ਹੱਲ ਲੋਕਾਂ ਦੀ ਇੱਛਾ ਮੁਤਾਬਕ ਸ਼ਾਂਤਮਈ ਤਰੀਕੇ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ। ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਪਾਕਿਸਤਾਨ ’ਚ ਪਲੇਠੇ ਦੌਰੇ ਦੀ ਸਮਾਪਤੀ ਮਗਰੋਂ ਦੋਵੇਂ ਮੁਲਕਾਂ ਨੇ ਸਾਂਝਾ ਬਿਆਨ ਜਾਰੀ ਕੀਤਾ ਜਿਸ ’ਚ ਕਸ਼ਮੀਰ ਮਸਲੇ ਦਾ ਵੀ ਜ਼ਿਕਰ ਹੈ। ਰਾਇਸੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਸੱਦੇ ’ਤੇ ਪਾਕਿਸਤਾਨ ਆਏ ਸਨ। ਸਾਂਝੇ ਬਿਆਨ ’ਚ ਕਿਹਾ ਗਿਆ ਕਿ ਖੇਤਰੀ ਅਤੇ ਆਲਮੀ ਘਟਨਾਕ੍ਰਮ ਦਾ ਨੋਟਿਸ ਲੈਂਦਿਆਂ ਦੋਵੇਂ ਮੁਲਕਾਂ ਨੇ ਸਾਂਝੀਆਂ ਚੁਣੌਤੀਆਂ ਅਤੇ ਵਿਵਾਦਾਂ ਦੇ ਸ਼ਾਂਤਮਈ ਨਿਬੇੜੇ ਲਈ ਵਾਰਤਾ ਅਤੇ ਕੂਟਨੀਤੀ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ ਹੈ। ‘ਦੋਵੇਂ ਮੁਲਕਾਂ ਨੇ ਖ਼ਿੱਤੇ ਦੇ ਲੋਕਾਂ ਦੀ ਇੱਛਾ ਅਤੇ ਕੌਮਾਂਤਰੀ ਕਾਨੂੰਨ ਮੁਤਾਬਕ ਕਸ਼ਮੀਰ ਮਸਲੇ ਦਾ ਸ਼ਾਂਤਮਈ ਤਰੀਕੇ ਨਾਲ ਹੱਲ ਕੱਢਣ ਦੀ ਲੋੜ ਜਤਾਈ ਹੈ।’ ਭਾਰਤ ਨੇ ਕਸ਼ਮੀਰ ਮਸਲੇ ਬਾਰੇ ਹੋਰ ਮੁਲਕਾਂ ਦੇ ਅਜਿਹੇ ਬਿਆਨਾਂ ਨੂੰ ਹਮੇਸ਼ਾ ਨਕਾਰਿਆ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੇ ਹਮੇਸ਼ਾ ਦੁਹਰਾਇਆ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਭਾਰਤ ਦਾ ਹਮੇਸ਼ਾ ਅਨਿੱਖੜਵਾਂ ਹਿੱਸਾ ਰਹੇ ਹਨ ਅਤੇ ਅੱਗੇ ਵੀ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਸੀ ਕਿ ਇਸ ਮੁੱਦੇ ’ਤੇ ਹੋਰ ਮੁਲਕਾਂ ਨੂੰ ਕੋਈ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸੋਮਵਾਰ ਨੂੰ ਵਾਰਤਾ ਮਗਰੋਂ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਸ਼ਰੀਫ਼ ਨੇ ਕਸ਼ਮੀਰ ਦਾ ਮੁੱਦਾ ਚੁੱਕਿਆ ਸੀ ਅਤੇ ਇਰਾਨ ਦੇ ਸਟੈਂਡ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਸੀ। ਉਂਜ ਇਰਾਨੀ ਰਾਸ਼ਟਰਪਤੀ ਰਾਇਸੀ ਨੇ ਕਸ਼ਮੀਰ ਦਾ ਜ਼ਿਕਰ ਕਰਨ ਤੋਂ ਗੁਰੇਜ਼ ਕੀਤਾ। ਇਸ ਦੀ ਬਜਾਏ ਉਨ੍ਹਾਂ ਵਧੀਕੀਆਂ ਖ਼ਿਲਾਫ਼ ਲੜ ਰਹੇ ਖਾਸ ਕਰਕੇ ਫਲਸਤੀਨ ਦੇ ਲੋਕਾਂ ਨੂੰ ਇਰਾਨ ਵੱਲੋਂ ਹਮਾਇਤ ਦੇਣ ਦੀ ਗੱਲ ਕੀਤੀ ਸੀ ਜਿਸ ਤੋਂ ਇਹ ਪ੍ਰਭਾਵ ਗਿਆ ਕਿ ਰਾਇਸੀ ਨੇ ਪਾਕਿਸਤਾਨੀ ਆਗੂ ਦੀ ਕਸ਼ਮੀਰ ਮਸਲੇ ਬਾਰੇ ਕੁਝ ਆਖਣ ਦੀ ਇੱਛਾ ਨੂੰ ਦਰਕਿਨਾਰ ਕਰ ਦਿੱਤਾ। -ਪੀਟੀਆਈ

Advertisement

Advertisement
Advertisement