ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਟਰੀਨਾ ਨੇ ਆਪਣੀ ਭੈਣ ਨੂੰ ਦਿੱਤੀ ਜਨਮ ਦਿਨ ਦੀ ਵਧਾਈ

07:37 AM Jan 08, 2024 IST

ਮੁੰਬਈ: ਬੌਲੀਵੁਡ ਅਦਾਕਾਰਾ ਕੈਟਰੀਨਾ ਕੈਫ ਨੇ ਆਪਣੀ ਭੈਣ ਇਸਾਬੇਲ ਕੈਫ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਕੈਟਰੀਨਾ ਨੇ ਇੰਸਟਾਗ੍ਰਾਮ ’ਤੇ ਆਪਣੀ ਭੈਣ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ ਦੀ ਕੈਪਸ਼ਨ ਵਿੱਚ ਉਸ ਨੇ ਲਿਖਿਆ, ‘ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ! ਇਸ ਵਰ੍ਹੇ ਤੁਹਾਡੀ ਹਰ ਇੱਛਾ ਪੂਰੀ ਹੋਵੇ।’ ਅਦਾਕਾਰ ਵਿੱਕੀ ਕੌਸ਼ਲ ਨੇ ਵੀ ਆਪਣੀ ਸਾਲੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਸ ਨੇ ਇੰਸਟਾਗ੍ਰਾਮ ਸਟੋਰੀਜ਼ ’ਤੇ ਇਸਾਬੇਲ ਦੀ ਇਕ ਤਸਵੀਰ ਸਾਂਝੀ ਕੀਤੀ ਹੈ ਜਿਸ ਵਿੱਚ ਉਸ ਨੇ ਲਿਖਿਆ, ਆਉਣ ਵਾਲਾ ਸਾਲ ਤੁਹਾਡੇ ਲਈ ਖੁਸ਼ੀਆਂ ਭਰਿਆ ਤੇ ਬਹੁਤ ਵਧੀਆ ਹੋਵੇ।’ ਜ਼ਿਕਰਯੋਗ ਹੈ ਕਿ ਇਸਾਬੇਲ ਨੇ ਸਟੈਨਲੇ ਡੀ ਕੋਸਟਾ ਦੇ ਨਿਰਦੇਸ਼ਨ ਹੇਠ ਤਿਆਰ ਹੋਈ ਫਿਲਮ ‘ਟਾਈਮ ਟੂ ਡਾਂਸ’ ਨਾਲ ਬੌਲੀਵੁੱਡ ਵਿੱਚ ਫਿਲਮੀ ਸਫਰ ਦੀ ਸ਼ੁਰੂਆਤ ਕੀਤੀ ਸੀ ਜਿਸ ਵਿੱਚ ਉਸ ਨੇ ਅਦਾਕਾਰ ਸੂਰਜ ਪੰਚੋਲੀ ਨਾਲ ਕੰਮ ਕੀਤਾ ਸੀ। ਜਾਣਕਾਰੀ ਅਨੁਸਾਰ ਕੈਟਰੀਨਾ ਅਗਲੀ ਵਾਰ ਵਿਜੈ ਸੇਤੂਪਤੀ ਨਾਲ ਫਿਲਮ ‘ਮੈਰੀ ਕ੍ਰਿਸਮਸ’ ਵਿੱਚ ਨਜ਼ਰ ਆਵੇਗੀ ਜੋ 12 ਜਨਵਰੀ ਨੂੰ ਰਿਲੀਜ਼ ਹੋਵੇਗੀ। ਦੂਜੇ ਪਾਸੇ ਵਿੱਕੀ ਕੌਸ਼ਲ ਦੀ ਫਿਲਮ ‘ਸੈਮ ਬਹਾਦਰ’ ਪਿਛਲੇ ਸਾਲ ਪਹਿਲੀ ਦਸੰਬਰ ਨੂੰ ਰਿਲੀਜ਼ ਹੋਈ ਸੀ। -ਏਐੱਨਆਈ

Advertisement

Advertisement
Advertisement