ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ ਵੱਲੋਂ ਕਵੀ ਦਰਬਾਰ ਭਲਕੇ

07:30 AM Dec 06, 2024 IST

ਫ਼ਤਹਿਗੜ੍ਹ ਸਾਹਿਬ:

Advertisement

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ ਮੁਹਾਲੀ ਵੱਲੋਂ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਮਾਤਾ ਗੁਜਰੀ, ਛੋਟੇ ਸਾਹਿਬਜ਼ਾਦਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਕਵੀ ਦਰਬਾਰ 7 ਦਸੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕਾਨਫੰਰਸ ਹਾਲ ਵਿੱਚ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਸਤਨਾਮ ਸਿੰਘ, ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਜਗਤ ਪੰਜਾਬੀ ਸਭਾ ਕਨੈਡਾ ਦੇ ਚੇਅਰਮੈਨ ਅਜਾਇਬ ਸਿੰਘ ਚੱਠਾ, ਭਾਸ਼ਾ ਵਿਭਾਗ ਦੇ ਸੰਤੋਖ ਸਿੰਘ ਸੁੱਖੀ, ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ ਦੇ ਪ੍ਰਧਾਨ ਇੰਜਨੀਅਰ ਜਸਪਾਲ ਸਿੰਘ ਦੇਸੂਵੀ, ਵਿਸ਼ਵ ਪੰਜਾਬੀ ਨਾਰੀ ਸਾਹਿਤਕ ਮੰਚ ਦੀ ਪ੍ਰਧਾਨ ਨਿਰਮਲ ਕੌਰ ਕੋਟਲਾ, ਜ਼ਿਲ੍ਹਾ ਲਿਖਾਰੀ ਸਭਾ ਦੀ ਪ੍ਰਧਾਨ ਪਰਮਜੀਤ ਕੌਰ ਸਰਹਿੰਦ ਆਦਿ ਸ਼ਿਰਕਤ ਕਰਨਗੇ। -ਨਿੱਜੀ ਪੱਤਰ ਪ੍ਰੇਰਕ

Advertisement
Advertisement