ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਵਿਤਾ ਨੇ ‘ਆਪ’ ਆਗੂਆਂ ਨਾਲ ਮਿਲ ਕੇ ਆਬਕਾਰੀ ਨੀਤੀ ’ਚ ਸਾਜ਼ਿਸ਼ ਰਚੀ: ਈਡੀ

07:08 AM Mar 19, 2024 IST

ਨਵੀਂ ਦਿੱਲੀ: ਈਡੀ ਨੇ ਅੱਜ ਦੋਸ਼ ਲਾਇਆ ਬੀਆਰਐੱਸ ਦੀ ਆਗੂ ਕੇ ਕਵਿਤਾ ਅਤੇ ਕੁਝ ਹੋਰ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 100 ਕਰੋੜ ਰੁਪਏ ਦਾ ਭੁਗਤਾਨ ਕਰਕੇ ਦਿੱਲੀ ਆਬਕਾਰੀ ਨੀਤੀ ’ਚ ਲਾਭ ਲੈਣ ਲਈ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਸਿਖਰਲੇ ਆਗੂਆਂ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ। ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਤੇ ਵਿਧਾਨ ਕੌਂਸਲ ਦੀ ਮੈਂਬਰ ਕਵਿਤਾ (46) ਨੂੰ ਈਡੀ ਨੇ ਪਿਛਲੇ ਹਫ਼ਤੇ ਹੈਦਰਾਬਾਦ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 23 ਮਾਰਚ ਤੱਕ ਏਜੰਸੀ ਦੀ ਹਿਰਾਸਤ ਵਿੱਚ ਹੈ। ਈਡੀ ਨੇ ਇੱਕ ਬਿਆਨ ’ਚ ਦਾਅਵਾ ਕੀਤਾ ਕਿ ਜਾਂਚ ’ਚ ਪਤਾ ਲੱਗਾ ਹੈ ਕਿ ਕਵਿਤਾ ਨੇ ਹੋਰਾਂ ਲੋਕਾਂ ਨਾਲ ਮਿਲ ਕੇ ਦਿੱਲੀ ਆਬਕਾਰੀ ਨੀਤੀ ਬਣਾਉਣ ਤੇ ਲਾਗੂ ਕਰਨ ਵਿੱਚ ਲਾਭ ਲੈਣ ਲਈ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਸਮੇਤ ‘ਆਪ’ ਦੇ ਸਿਖਰਲੇ ਆਗੂਆਂ ਨਾਲ ਸਾਜ਼ਿਸ਼ ਰਚੀ ਸੀ। -ਪੀਟੀਆਈ

Advertisement

Advertisement
Advertisement