ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਵਿਤਾ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ

07:07 AM May 10, 2024 IST

ਨਵੀਂ ਦਿੱਲੀ: ਬੀਆਰਐਸ ਨੇਤਾ ਕੇ ਕਵਿਤਾ ਨੇ ਮਨੀ ਲਾਂਡਰਿੰਗ ਕੇਸ ਵਿੱਚ ਜ਼ਮਾਨਤ ਦੀ ਮੰਗ ਲਈ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਕੀਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਜਾਂਚ ਕੀਤੀ ਜਾ ਰਹੀ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਨਗੇ। ਕਵਿਤਾ ਨੇ ਹੇਠਲੀ ਅਦਾਲਤ ਦੇ 6 ਮਈ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਰਾਹੀਂ ਮਨੀ ਲਾਂਡਰਿੰਗ ਮਾਮਲੇ ਵਿੱਚ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ। ਹੇਠਲੀ ਅਦਾਲਤ ਨੇ ‘ਘਪਲੇ’ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਾਇਰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਵੀ ਉਸ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। -ਪੀਟੀਆਈ

Advertisement

Advertisement
Advertisement