For the best experience, open
https://m.punjabitribuneonline.com
on your mobile browser.
Advertisement

ਕਵਿਤਾ ਨੂੰ 9 ਅਪਰੈਲ ਤਕ ਨਿਆਂਇਕ ਹਿਰਾਸਤ ’ਚ ਭੇਜਿਆ

06:49 AM Mar 27, 2024 IST
ਕਵਿਤਾ ਨੂੰ 9 ਅਪਰੈਲ ਤਕ ਨਿਆਂਇਕ ਹਿਰਾਸਤ ’ਚ ਭੇਜਿਆ
ਕੇ. ਕਵਿਤਾ ਨੂੰ ਅਦਾਲਤ ਵਿੱਚ ਪੇਸ਼ ਕਰਨ ਲਿਜਾਂਦੇ ਹੋਏ ਅਧਿਕਾਰੀ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 26 ਮਾਰਚ
ਇੱਥੋਂ ਦੀ ਇੱਕ ਅਦਾਲਤ ਨੇ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਤੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਲੜਕੀ ਕੇ. ਕਵਿਤਾ ਨੂੰ ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ 9 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਸ ਦੀ ਤਿੰਨ ਦਿਨ ਦੀ ਹਿਰਾਸਤ ਸਮਾਪਤ ਹੋਣ ’ਤੇ ਅੱਜ ਉਸ ਨੂੰ ਰਾਉਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਸਾਹਮਣੇ ਪੇਸ਼ ਕੀਤਾ। ਇਸ ਮੌਕੇ ਈਡੀ ਨੇ ਤਰਕ ਦਿੱਤਾ ਕਿ ਮੁਲਜ਼ਮ ਬਹੁਤ ਪ੍ਰਭਾਵਸ਼ਾਲੀ ਹੈ ਅਤੇ ਜੇ ਉਸ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਉਹ ਗਵਾਹਾਂ ਨੂੰ ਪ੍ਰਭਾਵਿਤ ਕਰੇਗੀ। ਕਵਿਤਾ ਦੇ ਵਕੀਲ ਐਡਵੋਕੇਟ ਨਿਤੇਸ਼ ਰਾਣਾ ਨੇ ਆਪਣੇ ਬੇਟੇ ਦੇ ਇਮਤਿਹਾਨਾਂ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਅਤੇ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਪਹਿਲੀ ਅਪਰੈਲ ’ਤੇ ਪਾ ਦਿੱਤੀ। ਦੂਜੇ ਪਾਸੇ ਕਵਿਤਾ ਨੇ ਕਿਹਾ ਕਿ ਇਹ ਕੇਸ ਮਨੀ ਲਾਂਡਰਿੰਗ ਦਾ ਨਹੀਂ ਬਲਕਿ ਸਿਆਸੀ ਲਾਂਡਰਿੰਗ ਨਾਲ ਸਬੰਧਤ ਹੈ। -ਆਈਏਐੱਨਐੱਸ

Advertisement

Advertisement
Author Image

joginder kumar

View all posts

Advertisement
Advertisement
×