For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਸਾਹਿਤ ਅਕਾਦਮੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ

07:29 AM Apr 22, 2024 IST
ਪੰਜਾਬੀ ਸਾਹਿਤ ਅਕਾਦਮੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ
ਕਵੀ ਦਰਬਾਰ ਵਿੱਚ ਸ਼ਾਮਲ ਕਵੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 21 ਅਪਰੈਲ
ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਵੱਲੋਂ ਆਪਣੇ 71ਵੇਂ ਸਥਾਪਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਪਹਿਲਾ ਸਟੇਜੀ ਕਵੀ ਦਰਬਾਰ ਪੰਜਾਬੀ ਭਵਨ ਵਿੱਚ ਕਰਵਾਇਆ ਗਿਆ। ਇਸ ਵਿੱਚ ਪੰਜਾਬ ਅਤੇ ਹਰਿਆਣਾ ਤੋਂ 25 ਤੋਂ ਵਧੇਰੇ ਨਾਮੀ ਕਵੀਆਂ ਨੇ ਸ਼ਮੂਲੀਅਤ ਕੀਤੀ। ਕਵੀ ਦਰਬਾਰ ਦੀ ਪ੍ਰਧਾਨਗੀ ਡਾ. ਅਮਰਜੀਤ ਸਿੰਘ ਦੂਆ, ਗੁਰਮੀਤ ਸਿੰਘ, ਸਰਦਾਰ ਪੰਛੀ, ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਡਾ. ਪਾਲ ਕੌਰ, ਡਾ. ਗੁਲਜ਼ਾਰ ਸਿੰਘ ਪੰਧੇਰ ਅਤੇ ਪ੍ਰਭਕਿਰਨ ਸਿੰਘ ਨੇ ਕੀਤੀ। ਅਕੈਡਮੀ ਦੇ ਸਕੱਤਰ ਸਾਹਿਤਕ ਸਰਗਰਮੀਆਂ ਡਾ. ਹਰੀ ਸਿੰਘ ਜਾਚਕ ਨੇ ਅਕਾਦਮੀ ਦਾ ਇਤਿਹਾਸ ਸਾਂਝਾ ਕਰਦੇ ਹੋਏ ਸਮੁੱਚੇ ਕਵੀ ਦਰਬਾਰ ਦੀ ਭੂਮਿਕਾ ਬਾਰੇ ਦੱਸਿਆ। ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਕਾਦਮੀ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਅਮਰਜੀਤ ਸਿੰਘ ਦੂਆ ਨੇ ਸਟੇਜੀ ਕਵੀ ਦਰਬਾਰ ਦੀ ਸ਼ਲਾਘਾ ਕੀਤੀ। ਗੁਰਮੀਤ ਸਿੰਘ ਨੇ ਪੰਜਾਬੀ ਦੇ ਪ੍ਰਚਾਰ ਲਈ ਕੰਮ ਕਰ ਰਹੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਲਾਮਬੰਦ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਕਵੀ ਦਰਬਾਰ ਵਿੱਚ ਇੰਜ. ਕਰਮਜੀਤ ਸਿੰਘ ਨੂਰ, ਡਾ. ਹਰੀ ਸਿੰਘ ਜਾਚਕ, ਡਾ. ਸੰਦੀਪ ਸ਼ਰਮਾ, ਅਵਤਾਰ ਸਿੰਘ ਤਾਰੀ, ਡਾ. ਗੁਰਚਰਨ ਕੌਰ ਕੋਚਰ, ਕਰਮਜੀਤ ਗਰੇਵਾਲ, ਪ੍ਰਭਜੋਤ ਸੋਹੀ, ਮਨਦੀਪ ਕੌਰ ਭੰਮਰਾ, ਜਸਬੀਰ ਝੱਜ, ਅਮਰੀਕ ਸਿੰਘ ਤਲਵੰਡੀ, ਕੁਲਵੰਤ ਸਿੰਘ ਰਫ਼ੀਕ (ਹਰਿਆਣਾ), ਸਰਬਜੀਤ ਵਿਰਦੀ, ਮਨਦੀਪ ਕੌਰ ਭੰਮਰਾ, ਡਾ. ਦੇਵਿੰਦਰ ਦਿਲਰੂਪ ਤੇ ਗੁਰਸੇਵਕ ਸਿੰਘ ਢਿੱਲੋਂ ਆਦਿ ਨੇ ਸ਼ਮੂਲੀਅਤ ਕੀਤੀ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ’ਤੇ ਕਵੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਭੇਂਟ ਕੀਤੇ ਗਏ।

Advertisement

Advertisement
Author Image

Advertisement
Advertisement
×