ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਦਾਰਨਾਥ: ਸ਼ਰਧਾਲੂਆਂ ਦਾ ਹੈਲੀਕਾਪਟਰ ਹੰਗਾਮੀ ਹਾਲਤ ’ਚ ਉਤਾਰਿਆ

07:02 AM May 25, 2024 IST

ਦੇਹਰਾਦੂਨ:

Advertisement

ਕੇਦਾਰਨਾਥ ’ਚ ਇੱਕ ਹੈਲੀਕਾਪਟਰ ਨੂੰ ਤਕਨੀਕੀ ਖਰਾਬੀ ਕਾਰਨ ਹੈਲੀਪੈਡ ਤੋਂ ਕੁਝ ਹੀ ਮੀਟਰ ਦੀ ਦੂਰੀ ’ਤੇ ਹੰਗਾਮੀ ਹਾਲਤ ਵਿੱਚ ਉਤਾਰਨਾ ਪਿਆ। ਹੈਲੀਕਾਪਟਰ ਵਿੱਚ ਛੇ ਸ਼ਰਧਾਲੂਆਂ ਸਣੇ ਸੱਤ ਵਿਅਕਤੀ ਸਵਾਰ ਸਨ ਅਤੇ ਸਾਰੇ ਸੁਰੱਖਿਅਤ ਹਨ। ਰੁਦਰਪ੍ਰਯਾਗ ਦੇ ਜ਼ਿਲ੍ਹਾ ਮੈਜਿਸਟ੍ਰੇਟ ਸੌਰਭ ਗਹਰਵਾਰ ਨੇ ਦੱਸਿਆ ਕਿ ਹੈਲੀਕਾਪਟਰ ਨੇ ਅੱਜ ਸਵੇਰੇ ਸਿਰਸੀ ਹੈਲੀਪੈਡ ਤੋਂ ਕੇਦਾਰਨਾਥ ਲਈ ਉਡਾਣ ਭਰੀ ਸੀ। ਉਨ੍ਹਾਂ ਦੱਸਿਆ ਕਿ ਪਿਛਲੀ ਮੋਟਰ ਵਿੱਚ ਤਕਨੀਕੀ ਖਰਾਬੀ ਦੀ ਜਾਣਕਾਰੀ ਮਿਲਦੇ ਹੀ ਪਾਇਲਟ ਨੇ ਕੇਦਾਰਨਾਥ ਹੈਲੀਪੈਡ ਤੋਂ ਕੁਝ ਮੀਟਰ ਦੂਰੀ ’ਤੇ ਹੈਲੀਕਾਪਟਰ ਹੰਗਾਮੀ ਹਾਲਤ ਵਿੱਚ ਉਤਾਰ ਦਿੱਤਾ। ਪਾਇਲਟ ਦੀ ਸੂਝਬੂਝ ਸਦਕਾ ਵੱਡਾ ਹਾਦਸਾ ਟਲ ਗਿਆ। ਉਨ੍ਹਾਂ ਦੱਸਿਆ ਕਿ ਹਰ ਕੋਈ ਸੁਰੱਖਿਅਤ ਹੈ ਤੇ ਸ਼ਰਧਾਲੂ ਮੰਦਰ ਦੇ ਦਰਸ਼ਨ ਕਰਨ ਮਗਰੋਂ ਪਰਤ ਆਏ ਹਨ। -ਪੀਟੀਆਈ

Advertisement
Advertisement
Advertisement