ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਲਕੇ ਤੋਂ ਬਾਹਰਲੇ ਲੋਕਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ: ਸਿਬਿਨ ਸੀ

08:38 AM May 31, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਈ
ਹਲਕੇ ਤੋਂ ਬਾਹਰਲੇ ਲੋਕਾਂ ਨੂੰ ਅੱਜ ਸ਼ਾਮੀਂ 6 ਵਜੇ ਮਗਰੋਂ ਹਲਕਾ ਛੱਡਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲੀਸ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਮੋਬਾਈਲ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸ ਦੀ ਵਰਤੋਂ ਦੀ ਸਖ਼ਤ ਮਨਾਹੀ ਹੈ।
ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ’ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।

Advertisement

Advertisement