ਧਾਰਮਿਕ ਸਥਾਨਾਂ ਨੂੰ ਸਾਫ਼ ਰੱਖਣਾ ਸਰਕਾਰ ਦਾ ਮੁੱਖ ਮਕਸਦ: ਖੱਟਰ
07:10 AM Feb 12, 2024 IST
Advertisement
ਪੰਚਕੂਲਾ: ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਪੰਚਕੂਲਾ ਦੇ ਸੈਕਟਰ-15 ਸਥਿਤ ਜੈਨ ਭਵਨ ਵਿੱਚ ਸੰਬੋਧਨ ਕਰਦੇ ਹੋਏ ਕਿਹਾ ਕਿ ਧਾਰਮਿਕ ਸਥਾਨਾਂ ਨੂੰ ਸਾਫ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਲਿਆਣੀ ਮਾਤਾ ਮੰਦਰ ਸੈਕਟਰ-15, ਪੰਚਕੂਲਾ ਵਿੱਚ ਮੁੱਖ ਗੇਟ ਦੀ ਸਫ਼ਾਈ ਕਰ ਕੇ ਧਾਰਮਿਕ ਸਥਾਨਾਂ ਨੂੰ ਸਾਫ਼ ਰੱਖਣ ਦਾ ਸੰਦੇਸ਼ ਦਿੱਤਾ। ਮਨੋਹਰ ਲਾਲ ਨੇ ਕਿਹਾ ਕਿ ਮੌਜੂਦਾ ਹਰਿਆਣਾ ਸਰਕਾਰ ਇੱਕ ਪ੍ਰਯੋਗਾਤਮਕ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਕਈ ਨਵੇਂ ਪ੍ਰਯੋਗ ਕੀਤੇ ਗਏ ਹਨ। -ਪੱਤਰ ਪ੍ਰੇਰਕ
Advertisement
Advertisement