ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਵੱਲੋਂ ਕਾਂਗਰਸ ਨਾਲ ਸਮਝੌਤੇ ਤੋਂ ਮੁੜ ਇਨਕਾਰ

06:12 AM Dec 12, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਦਸੰਬਰ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਮੁੜ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨਾਲ ਗੱਠਜੋੜ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਐਕਸ ’ਤੇ ਪੋਸਟ ’ਚ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦਿੱਲੀ ਵਿੱਚ ਆਪਣੇ ਦਮ ’ਤੇ ਚੋਣ ਲੜੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨਾਲ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਦੀ ਇਹ ਪ੍ਰਤੀਕਿਰਿਆ ਉਨ੍ਹਾਂ ਮੀਡੀਆ ਰਿਪੋਰਟਾਂ ਵਿਚਾਲੇ ਆਈ ਹੈ ਜਿਨ੍ਹਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਫਰਵਰੀ ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਹੋਣ ਦੀ ਸੰਭਾਵਨਾ ਬਣ ਸਕਦੀ ਹੈ। ਇਸ ਮਹੀਨੇ ਦੀ ਸ਼ੁਰੂਆਤ ’ਚ ਵੀ ਕੇਜਰੀਵਾਲ ਨੇ ਦਿੱਲੀ ਚੋਣਾਂ ਲਈ ‘ਆਪ’ ਅਤੇ ਕਾਂਗਰਸ ਵਿਚਾਲੇ ਗੱਠਜੋੜ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਸੀ।

Advertisement

‘ਆਪ’ ਵੱਲੋਂ ਹੁਣ ਤੱਕ 31 ਉਮੀਦਵਾਰਾਂ ਦਾ ਐਲਾਨ

‘ਆਪ’ ਨੇ ਹੁਣ ਤੱਕ ਆਪਣੇ ਕੁੱਲ 31 ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕੀਤੀਆਂ ਹਨ। ਬਾਕੀ ਉਮੀਦਵਾਰਾਂ ਦੀ ਸੂਚੀ ਜਲਦੀ ਆਉਣ ਦੀ ਉਮੀਦ ਹੈ। 1998 ਤੋਂ ਦਿੱਲੀ ਦੀ ਸੱਤਾ ਤੋਂ ਬਾਹਰ ਬੈਠੀ ਭਾਜਪਾ ‘ਆਪ’ ਤੋਂ ਸੱਤਾ ਖੋਹਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। 2015 ਅਤੇ 2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ ਕ੍ਰਮਵਾਰ 67 ਤੇ 62 ਸੀਟਾਂ ਜਿੱਤੀਆਂ ਅਤੇ ਭਾਜਪਾ ਨੇ ਤਿੰਨ ਤੇ ਅੱਠ ਸੀਟਾਂ ਜਿੱਤੀਆਂ। ਕਾਂਗਰਸ ਨੂੰ ਕੋਈ ਵੀ ਸੀਟ ਨਸੀਬ ਨਹੀਂ ਹੋਈ ਸੀ। ‘ਆਪ’ ਅਤੇ ਕਾਂਗਰਸ ਨੇ ਇਸ ਸਾਲ ਦੇ ਸ਼ੁਰੂ ’ਚ ਦਿੱਲੀ ਵਿੱਚ ਲੋਕ ਸਭਾ ਚੋਣਾਂ ਮਿਲ ਕੇ ਲੜੀਆਂ ਸਨ ਪਰ ਦੋਵੇਂ ਪਾਰਟੀਆਂ ਭਾਜਪਾ ਤੋਂ ਸਾਰੀਆਂ 7 ਸੀਟਾਂ ’ਤੇ ਹਾਰ ਗਈਆਂ ਸਨ।

Advertisement
Advertisement