ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਤੇ ਮਾਨ ਵੱਲੋਂ ਲੋਕ ਸਭਾ ਲਈ ਚੋਣ ਮੁਹਿੰਮ ਦਾ ਆਗਾਜ਼

07:01 AM Mar 09, 2024 IST
ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ। -ਫੋਟੋ: ਮੁਕੇਸ਼ ਅਗਰਵਾਲ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 8 ਮਾਰਚ
‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਨਾਲ ‘ਸੰਸਦ ਵਿੱਚ ਵੀ ਕੇਜਰੀਵਾਲ, ਦਿੱਲੀ ਹੋਵੇਗੀ ਹੋਰ ਖੁਸ਼ਹਾਲ’ ਦੇ ਨਾਅਰੇ ਨਾਲ ਅੱਜ ਇੱਥੇ ਪਾਰਟੀ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਦੋਵਾਂ ਆਗੂਆਂ ਨੇ ਇਥੇ ਦੀਨ ਦਿਆਲ ਉਪਾਧਿਆਏ ਮਾਗਰ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਤੋਂ ਹੋਰਨਾਂ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੌਜੂਦਗੀ ਵਿਚ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਦੇਸ਼ ਵਿਚ ਲੋਕ ਸਭਾ ਚੋਣਾਂ ਅਪਰੈਲ-ਮਈ ਮਹੀਨੇ ਵਿਚ ਹੋਣੀਆਂ ਹਨ।
ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਦਿਆਂ ਕੇਜਰੀਵਾਲ ਨੇ ਕਿਹਾ, ‘‘ਮੈਂ ਦਿੱਲੀ ਦੇ ਲੋਕਾਂ ਦੀ ਸੇਵਾ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ ਜੋ ਮੇਰਾ ਪਰਿਵਾਰ ਹੈ। ਸਾਡਾ ਨਾਅਰਾ ਹੈ ‘ਸੰਸਦ ਵਿਚ ਵੀ ਕੇਜਰੀਵਾਲ, ਤੇ ਦਿੱਲੀ ਹੋਵੇਗੀ ਹੋਰ ਖੁਸ਼ਹਾਲ’।’’ ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਵਿਚ ‘ਆਪ’ ਦੀਆਂ ਸਰਕਾਰਾਂ ਹਨ ਅਤੇ ਇਹੀ ਦੋ ਸੂਬੇ ਹਨ ਜਿੱਥੇ ਬਿਜਲੀ ਸਪਲਾਈ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਿੱਲੀ ਦੇ ਉਪ ਰਾਜਪਾਲ ਰਾਹੀਂ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਹਰ ਪ੍ਰੋਜੈਕਟ ਦੇ ਰਾਹ ਵਿਚ ਅੜਿੱਕੇ ਡਾਹੁੰਦੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਇੰਡੀਆ’ ਗੱਠਜੋੜ ਵਿਚ ਸ਼ਾਮਲ ਵਿਰੋਧੀ ਧਿਰਾਂ ਦੇ ਸਾਰੇ ਸੱਤ ਉਮੀਦਵਾਰਾਂ ਨੂੰ ਸੰਸਦ ਵਿੱਚ ਭੇਜ ਕੇ ਉਨ੍ਹਾਂ (ਕੇਜਰੀਵਾਲ) ਨੂੰ ‘ਮਜ਼ਬੂਤ’ ਕਰਨ। ਕੇਜਰੀਵਾਲ ਨੇ ਦੋਸ਼ ਲਾਇਆ, ‘‘ਉਹ ਤੁਹਾਨੂੰ ਇਸ ਲਈ ਨਫ਼ਰਤ ਕਰਦੇ ਹਨ ਕਿਉਂਕਿ ਤੁਸੀਂ ਇੱਕ ਆਮ ਆਦਮੀ ਨੂੰ ਚੁਣ ਕੇ ਦਿੱਲੀ ਦੀ ਸੱਤਾ ਵਿੱਚ ਲਿਆਂਦਾ। ਉਨ੍ਹਾਂ ਬੁਲਡੋਜ਼ਰਾਂ ਨਾਲ ਮੁਹੱਲਾ ਕਲੀਨਿਕ ਢਾਹ ਦਿੱਤੇ, ਉਨ੍ਹਾਂ ਘਰ-ਘਰ ਰਾਸ਼ਨ ਡਲਿਵਰੀ ਸਕੀਮ, ਹਸਪਤਾਲਾਂ ਵਿੱਚ ਟੈਸਟ ਅਤੇ ਦਵਾਈਆਂ ਬੰਦ ਕਰ ਦਿੱਤੀਆਂ।’’ ਉਨ੍ਹਾਂ ਕਿਹਾ ਕਿ ‘ਆਪ’ ਵਰਕਰ ਚੋਣ ਪ੍ਰਚਾਰ ਦੌਰਾਨ ਪੈਂਫਲੇਟ ਵੰਡ ਕੇ ਪਾਰਟੀ ਦੀਆਂ ਸਰਕਾਰਾਂ ਵੱਲੋਂ ਕੀਤੇ ਗਏ ਕੰਮਾਂ ਬਾਰੇ ਦੱਸਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਸੂਬੇ ਵਿਚ ਦੀਆਂ ਸਾਰੀਆਂ 13 ਸੀਟਾਂ ’ਤੇ ਹੂੰਝਾਫੇਰ ਜਿੱਤ ਦਰਜ ਕਰੇਗੀ। ਉਨ੍ਹਾਂ ਕੇਂਦਰ ’ਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਕੰਮ ਵਿਚ ਰੁਕਾਵਟ ਪਾਉਣ ਅਤੇ ਪੰਜਾਬ ਦੇ ਫੰਡ ਰੋਕਣ ਦਾ ਵੀ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਭਾ ਵਿੱਚ ‘ਆਪ’ ਦੇ ਸੰਸਦ ਮੈਂਬਰਾਂ ਦੀ ਚੰਗੀ ਗਿਣਤੀ ਹੋਵਗੀ ਤਾਂ ਕੋਈ ਵੀ ਪੰਜਾਬ ਦੇ ਫੰਡਾਂ ਅਤੇ ਦਿੱਲੀ ਵਿੱਚ ਕੰਮਾਂ ਨੂੰ ਰੋਕਣ ਦੀ ਹਿੰਮਤ ਨਹੀਂ ਕਰੇਗਾ।

Advertisement

Advertisement