ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਵੱਲੋਂ ਬਜ਼ੁਰਗਾਂ ਲਈ ਸੰਜੀਵਨੀ ਯੋਜਨਾ ਸ਼ੁਰੂ ਕਰਨ ਦਾ ਐਲਾਨ

07:22 AM Dec 19, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਦਸੰਬਰ
ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਬਜ਼ੁਰਗਾਂ ਲਈ ਸੰਜੀਵਨੀ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਦਿੱਲੀ ਵਿੱਚ 60 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਕੇਜਰੀਵਾਲ ਨੇ ਐਲਾਨ ਕੀਤਾ ਕਿ ਉਨ੍ਹਾਂ ਦੇ ਇਲਾਜ ਦਾ ਸਾਰਾ ਖਰਚਾ ਦਿੱਲੀ ਸਰਕਾਰ ਚੁੱਕੇਗੀ। ਇਸ ਯੋਜਨਾ ਤਹਿਤ ਦਿੱਲੀ ਵਿੱਚ 60 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਕੇਜਰੀਵਾਲ ਨੇ ਐਲਾਨ ਕੀਤਾ ਕਿ ਉਨ੍ਹਾਂ ਦੇ ਇਲਾਜ ਦਾ ਸਾਰਾ ਖਰਚਾ ਦਿੱਲੀ ਸਰਕਾਰ ਚੁੱਕੇਗੀ। ਪਾਰਟੀ ਨੇ ਦਿੱਲੀ ਵਿੱਚ ਬਜ਼ੁਰਗਾਂ ਦੇ ਇਲਾਜ ਲਈ ਸੰਜੀਵਨੀ ਸਕੀਮ ਲਾਗੂ ਕਰਨ ਦਾ ਵਾਅਦਾ ਕੀਤਾ ਹੈ। ਪਾਰਟੀ ਕਨਵੀਨਰ ਨੇ ਇਹ ਐਲਾਨ ਕੀਤਾ ਕਿ ਇਸ ਯੋਜਨਾ ਤਹਿਤ 60 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਦਾ ਦਿੱਲੀ ਵਿੱਚ ਮੁਫ਼ਤ ਇਲਾਜ ਕੀਤਾ ਜਾਵੇਗਾ। ਚੋਣਾਂ ਤੋਂ ਬਾਅਦ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਵਣ ਕੁਮਾਰ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਦਿੱਲੀ ਦੇ ਕਰੀਬ ਇੱਕ ਲੱਖ ਬਜ਼ੁਰਗ ਦੇਸ਼ ਦੇ ਕੋਨੇ-ਕੋਨੇ ਵਿੱਚ ਸਥਿਤ ਤੀਰਥ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ, ‘‘ਸਰਕਾਰ ਤੀਰਥ ਯਾਤਰਾ ਦਾ ਸਾਰਾ ਖਰਚਾ ਚੁੱਕਦੀ ਹੈ। ਬਦਲੇ ਵਿੱਚ ਸਾਨੂੰ ਸਾਰਿਆਂ ਨੂੰ ਅਸ਼ੀਸ਼ਾਂ ਮਿਲਦੀਆਂ ਹਨ, ਜਿਨ੍ਹਾਂ ਦਾ ਕੋਈ ਮੁੱਲ ਨਹੀਂ ਹੁੰਦਾ। ਇਸ ਉਮਰ ਵਿੱਚ ਹਰ ਕੋਈ ਆਪਣੀ ਸਿਹਤ ਨੂੰ ਲੈ ਕੇ ਚਿੰਤਤ ਰਹਿੰਦਾ ਹੈ। ਜਿਵੇਂ-ਜਿਵੇਂ ਉਮਰ ਵਧਦੀ ਹੈ, ਮਨੁੱਖ ਨੂੰ ਕਈ ਬਿਮਾਰੀਆਂ ਲੱਗ ਜਾਂਦੀਆਂ ਹਨ। ਇਲਾਜ ਕਰਵਾਉਣਾ ਉਸ ਲਈ ਸਭ ਤੋਂ ਵੱਡੀ ਚਿੰਤਾ ਹੁੰਦੀ ਹੈ। ਆਰਥਿਕ ਤੌਰ ’ਤੇ ਖੁਸ਼ਹਾਲ ਕਈ ਪਰਿਵਾਰਾਂ ਵਿੱਚ ਵੀ ਬਜ਼ੁਰਗਾਂ ਦਾ ਧਿਆਨ ਨਹੀਂ ਰੱਖਿਆ ਜਾਂਦਾ। ਪਰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਪੁੱਤਰ ਅਜੇ ਵੀ ਜ਼ਿੰਦਾ ਹੈ। ਰਾਮਾਇਣ ਵਿਚ ਜਦੋਂ ਲਕਸ਼ਮਣ ਬੇਹੋਸ਼ ਹੋ ਗਏ ਤਾਂ ਹਨੂੰਮਾਨ ਉਨ੍ਹਾਂ ਲਈ ਸੰਜੀਵਨੀ ਲੈ ਕੇ ਆਏ।’’ ਕੇਜਰੀਵਾਲ ਨੇ ਕਿਹਾ ਕਿ ਇਸ ਵਿੱਚ ਕੋਈ ਵਿਤਕਰਾ ਜਾਂ ਕੋਈ ਸ਼ਰਤ ਨਹੀਂ ਰੱਖੀ ਜਾਵੇਗੀ।
ਹਰ ਆਮਦਨ ਵਰਗ ਦੇ ਲੋਕਾਂ ਨੂੰ ਇਹ ਸਹੂਲਤ ਮਿਲੇਗੀ। ਇਲਾਜ ਦੀ ਲਾਗਤ ’ਤੇ ਕੋਈ ਸੀਮਾ ਨਹੀਂ ਹੋਵੇਗੀ। ਇਲਾਜ ਚਾਹੇ ਸਰਕਾਰੀ ਹਸਪਤਾਲ ਹੋਵੇ ਜਾਂ ਪ੍ਰਾਈਵੇਟ ਹਸਪਤਾਲ, ਸਾਰਾ ਖਰਚਾ ਸਰਕਾਰ ਹੀ ਚੁੱਕੇਗੀ।

Advertisement

ਚੋਣਾਂ ਤੋਂ ਪਹਿਲਾਂ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ

ਇਹ ਸਕੀਮ ਚੋਣਾਂ ਤੋਂ ਬਾਅਦ ਲਾਗੂ ਕਰ ਦਿੱਤੀ ਜਾਵੇਗੀ ਪਰ ਰਜਿਸਟ੍ਰੇਸ਼ਨ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਲਈ ਬਜ਼ੁਰਗਾਂ ਨੂੰ ਕਿਤੇ ਜਾਣ ਦੀ ਲੋੜ ਨਹੀਂ ਹੈ। ਆਮ ਆਦਮੀ ਪਾਰਟੀ ਦੇ ਵਰਕਰ ਘਰ-ਘਰ ਜਾ ਕੇ ਬਜ਼ੁਰਗਾਂ ਦੀ ਰਜਿਸਟਰੇਸ਼ਨ ਕਰਕੇ ਉਨ੍ਹਾਂ ਨੂੰ ਕਾਰਡ ਦੇਣਗੇ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀਆਂ ਸਾਰੀਆਂ ਔਰਤਾਂ ਲਈ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਦਿੱਲੀ ਦੀ ਹਰ ਔਰਤ ਦੇ ਖਾਤੇ ’ਚ 2100 ਰੁਪਏ ਭੇਜੇ ਜਾਣਗੇ।

Advertisement
Advertisement