ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਦਾ ਮੁੱਖ ਮੰਤਰੀ ਬਣਨਾ ਹਰਿਆਣਾ ਲਈ ਮਾਣ: ਅਨਮੋਲ ਗਗਨ ਮਾਨ

08:32 AM Aug 01, 2024 IST
ਅਨਾਜ ਮੰਡੀ ਚੀਕਾ ਵਿੱਚ ਰੈਲੀ ਵਿੱਚ ਹਾਜ਼ਰ ਪੰਜਾਬ ਦੀ ਕੈਬੀਨਟ ਮੰਤਰੀ ਅਨਮੋਲ ਗਗਨ ਮਾਨ ਅਤੇ ਹੋਰ।

ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 31 ਜੁਲਾਈ
ਪੰਜਾਬ ਦੀ ਟੂਰਿਜ਼ਮ, ਲੇਬਰ ਅਤੇ ਉਦਯੋਗ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਹਰਿਆਣਾ ਦਾ ਪੁੱਤਰ ਅਰਵਿੰਦ ਕੇਜਰੀਵਾਲ ਆਪਣੀ ਈਮਾਨਦਾਰੀ ਦਮ ’ਤੇ ਦੇਸ਼ ਦੀ ਰਾਜਧਾਨੀ ਵਿੱਚ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚ ਗਿਆ ਜੋ ਹਰਿਆਣਾ ਵਾਸੀਆਂ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਈਮਾਨਦਾਰੀ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਦੇ ਰਾਹ ਦਾ ਰੋੜਾ ਬਣਨ ਲੱਗੀ ਤਾਂ ਭਾਜਪਾ ਨੇ ਨਾ ਸਿਰਫ਼ ਕੇਜਰੀਵਾਲ ਨੂੰ ਸਗੋਂ ਉਨ੍ਹਾਂ ਦੇ ਮੰਤਰੀਆਂ ਨੂੰ ਝੂਠੇ ਮਾਮਲਿਆਂ ਵਿੱਚ ਫਸਾ ਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਇਹ ਜ਼ੁਲਮ ਸਿਰਫ਼ ਕੇਜਰੀਵਾਲ ’ਤੇ ਹੀ ਨਹੀਂ ਸਗੋਂ ਹਰਿਆਣਾ ਦੇ ਈਮਾਨਦਾਰ ਅਤੇ ਮਿਹਨਤੀ ਲੋਕਾਂ ’ਤੇ ਵੀ ਕੀਤਾ ਹੈ। ਉਹ ਅੱਜ ਇੱਥੇ ਆਮ ਆਦਮੀ ਪਾਰਟੀ ਵੱਲੋਂ ਚੀਕਾ ਦੀ ਅਨਾਜ ਮੰਡੀ ਵਿੱਚ ਕਰਵਾਈ ਰੈਲੀ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ। ਅਨਮੋਲ ਗਗਨ ਮਾਨ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਸ਼ੁਰੂ ਕੀਤੇ ਗਏ ਸਕੂਲ ਅਤੇ ਹਸਪਤਾਲਾਂ ਦੀ ਚਰਚਾ ਦੇਸ਼ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਹੁੰਦੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਦਾ ਸੁਫ਼ਨਾ ਹੈ ਕਿ ਇਸ ਪ੍ਰਕਾਰ ਦੇ ਸਕੂਲ ਅਤੇ ਹਸਪਤਾਲ ਹਰਿਆਣਾ ਵਿੱਚ ਬਣਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਢਾਈ ਸਾਲ ਦੇ ਕਾਰਜਕਾਲ ਵਿੱਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਰੈਲੀ ਦੀ ਪ੍ਰਧਾਨਗੀ ਪਾਰਟੀ ਦੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਨੇ ਕੀਤੀ ਅਤੇ ਪਾਰਟੀ ਦੇ ਸੀਨੀਅਰ ਉਪ-ਪ੍ਰਧਾਨ ਅਨੁਰਾਗ ਢਾਂਡਾ, ਸਾਬਕਾ ਮੰਤਰੀ ਬਲਬੀਰ ਸੈਣੀ, ਸਾਬਕਾ ਮੰਤਰੀ ਨਰੇਂਦਰ ਸ਼ਰਮਾ ਪੂੰਡਰੀ, ਜ਼ਿਲ੍ਹਾ ਸਕੱਤਰ ਕੁਲਭੂਸ਼ਣ ਸ਼ਰਮਾ, ਜ਼ਿਲ੍ਹਾ ਪ੍ਰਧਾਨ ਗੱਜਣ ਸਿੰਘ, ਰਾਕੇਸ਼ ਖਾਨਪੁਰ ਹਾਜ਼ਰ ਸਨ।

Advertisement

Advertisement
Advertisement