ਕੇਜਰੀਵਾਲ ਨੇ ਨਸ਼ਾ ਤਸਕਰੀ ਵਧਣ ਦੀ ਗੱਲ ਮੰਨ ਕੇ ਮਾਨ ਸਰਕਾਰ ਨੂੰ ਦੋਸ਼ੀ ਠਹਿਰਾਇਆ: ਅਕਾਲੀ ਦਲ
07:23 AM Nov 09, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ‘ਆਪ’ ਸਰਕਾਰ ਦੇ ਰਾਜ ਵਿੱਚ ਨਸ਼ਾ ਤਸਕਰੀ ਵਿੱਚ ਵਾਧਾ ਹੋਣ ਦੀ ਗੱਲ ਕਬੂਲਣਾ ਭਗਵੰਤ ਮਾਨ ਸਰਕਾਰ ਨੂੰ ਦੋਸ਼ੀ ਠਹਿਰਾਉਣ ਦੇ ਬਰਾਬਰ ਹੈ। ਇਸ ਤੋਂ ਸਪੱਸ਼ਟ ਹੈ ਕਿ ਕੇਜਰੀਵਾਲ ਵੀ ਇਸ ਹਾਲਾਤ ਲਈ ਜ਼ਿੰਮੇਵਾਰ ਹਨ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਖੁਦ ਮੰਨਿਆ ਹੈ ਕਿ ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਨਸ਼ਿਆਂ ਦਾ ਪਸਾਰ ਵਧਿਆ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਕੇਜਰੀਵਾਲ ਨੇ ਵੱਡੇ ਦਾਅਵੇ ਕੀਤੇ ਸਨ ਕਿ ਉਹ ਨਸ਼ਾ ਖਤਮ ਕਰ ਦੇਣਗੇ ਅਤੇ ਸੂਬੇ ਦੀ ਆਮਦਨ ਵਿੱਚ ਵਾਧਾ ਕਰਨਗੇ ਪਰ ਇਹ ਦਾਅਵੇ ਮੂਧੇ ਮੂੰਹ ਡਿੱਗੇ ਹਨ। ਇਸ ਕਰਕੇ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ।
Advertisement
Advertisement
Advertisement