ਈਡੀ ਅੱਗੇ ਪੇਸ਼ ਨਾ ਹੋਏ ਕੇਜਰੀਵਾਲ, ਏਜੰਸੀ ਮੁੜ ਭੇਜੀ ਸੰਮਨ
11:52 AM Nov 02, 2023 IST
Advertisement
ਨਵੀਂ ਦਿੱਲੀ, 2 ਨਵੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਐਨਫੋਰਮੈਂਟ ਡਾਇਰੈਕਟੋਰੇਟ(ਈਡੀ) ਸਾਹਮਣੇ ਪੇਸ਼ ਨਹੀਂ ਹੋਏ। ਸ੍ਰੀ ਕੇਜਰੀਵਾਲ ਨੇ ਜਾਂਚ ਏਜੰਸੀ ਨੂੰ ਪੱਤਰ ਲਿਖ ਕੇ ਪੁੱਛ ਪੜਤਾਲ ਲਈ ਭੇਜੇ ਨੋਟਿਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਅਤੇ ਦਾਅਵਾ ਕੀਤਾ ਕਿ ਨੋਟਿਸ 'ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਤਿ' ਹੈ। ਸੂਤਰਾਂ ਮੁਤਾਬਕ ਈਡੀ ਵੱਲੋਂ ਹੁਣ ਉਸ ਨੂੰ ਨਵੇਂ ਸਿਰੇ ਤੋਂ ਸੰਮਨ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਨੇ ਦੱਸਿਆ ਸੀ ਕਿ ਸ੍ਰੀ ਕੇਜਰੀਵਾਲ ਮੱਧ ਪ੍ਰਦੇਸ਼ ਦੇ ਸਿੰਗਰੌਲੀ ਦਾ ਦੌਰਾ ਕਰਨਗੇ, ਜਿੱਥੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਰੋਡ ਸ਼ੋਅ 'ਚ ਹਿੱਸਾ ਲੈਣਗੇ।
Advertisement
Advertisement
Advertisement