ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਨੇ ਚੋਣਾਂ ਲਈ ਦਿੱਤੀਆਂ 10 ਗਾਰੰਟੀਆਂ

06:23 AM May 13, 2024 IST
ਗਾਰੰਟੀਆਂ ਬਾਰੇ ਜਾਣਕਾਰੀ ਿਦੰਦੇ ਹੋਏ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ। -ਫੋਟੋ: ਮਾਨਸ ਰੰਜਨ ਭੂਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਮਈ
ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਦੋ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ‘ਆਪ’ ਦੀ ਲੋਕ ਸਭਾ ਚੋਣ ਮੁਹਿੰਮ ਨੂੰ ਨਵਾਂ ਜੋਸ਼ ਦਿੰਦਿਆਂ ਵਿਰੋਧੀ ਧਿਰ ਦੇ ‘ਇੰਡੀਆ’ ਗੱਠਜੋੜ ਦੇ ਸੱਤਾ ਵਿੱਚ ਆਉਣ ’ਤੇ ਦੇਸ਼ ਭਰ ਦੇ ਲੋਕਾਂ ਲਈ 10 ਗਾਰੰਟੀਆਂ ਦਾ ਐਲਾਨ ਕੀਤਾ ਜਿਨ੍ਹਾਂ ਵਿੱਚ 24 ਘੰਟੇ ਬਿਜਲੀ ਸਪਲਾਈ ਤੇ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣਾ ਸ਼ਾਮਲ ਹੈ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਐਲਾਨ ਕੀਤਾ ਕਿ ‘ਕੇਜਰੀਵਾਲ ਦੀਆਂ 10 ਗਾਰੰਟੀਆਂ’ ਜੰਗੀ ਪੱਧਰ ’ਤੇ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ’ਤੇ ਚੀਨ ਦੇ ਕਬਜ਼ੇ ਹੇਠੋਂ ਭਾਰਤੀ ਜ਼ਮੀਨ ਛੁਡਵਾਉਣਾ ਵੀ ਸ਼ਾਮਲ ਹੈ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ  ਸਨ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ ਜਦਕਿ ਉਨ੍ਹਾਂ ਦੀਆਂ ਗਾਰੰਟੀਆਂ ਦਾ ਇੱਕ ਸਾਬਤ ਰਿਕਾਰਡ ਹੈ। ‘ਆਪ’ ਸੁਪਰੀਮੋ ਨੇ ਕਿਹਾ ਕਿ ਹੁਣ ਲੋਕਾਂ ਨੇ ‘ਕੇਜਰੀਵਾਲ ਦੀ ਗਾਰੰਟੀ’ ਜਾਂ ‘ਮੋਦੀ ਦੀ ਗਾਰੰਟੀ’ ’ਚੋਂ ਚੋਣ ਕਰਨੀ ਹੈ। ਉਨ੍ਹਾਂ ਕਿਹਾ, ‘ਮੈਂ ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ ਪਰ ਇਹ ਮੇਰੀ ਗਾਰੰਟੀ ਹੈ ਕਿ ਜਦੋਂ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੇਗੀ ਤਾਂ ਮੈਂ ਇਹ ਯਕੀਨੀ ਬਣਾਵਾਂਗਾ ਕਿ ਇਹ ਵਾਅਦੇ ਪੂਰੇ ਹੋਣ।’ ਸ੍ਰੀ ਕੇਜਰੀਵਾਲ ਨੇ ਕਿਹਾ, “ਅੱਜ ਅਸੀਂ ਲੋਕ ਸਭਾ ਚੋਣਾਂ ਲਈ ਕੇਜਰੀਵਾਲ ਦੀਆਂ 10 ਗਾਰੰਟੀਆਂ ਦਾ ਐਲਾਨ ਕਰਨ ਜਾ ਰਹੇ ਹਾਂ। ਮੇਰੀ ਗ੍ਰਿਫ਼ਤਾਰੀ ਕਾਰਨ ਇਸ ਵਿੱਚ ਦੇਰੀ ਹੋਈ ਪਰ ਅਜੇ ਚੋਣਾਂ ਦੇ ਕਈ ਪੜਾਅ ਬਾਕੀ ਹਨ। ਮੈਂ ਬਾਕੀ ‘ਇੰਡੀਆ’ ਗੱਠਜੋੜ ਨਾਲ ਇਸ ਬਾਰੇ ਚਰਚਾ ਨਹੀਂ ਕੀਤੀ ਹੈ ਪਰ ਇਹ ਇੱਕ ਗਾਰੰਟੀ ਵਾਂਗ ਹੈ ਕਿ ਕਿਸੇ ਨੂੰ ਕੋਈ ਸਮੱਸਿਆ ਨਹੀਂ ਹੋਵੇਗੀ। ਮੈਂ ਇਹ ਗਾਰੰਟੀ ਲੈਂਦਾ ਹਾਂ ਕਿ ‘ਇੰਡੀਆ’ ਗਠਜੋੜ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਮੈਂ ਇਹ ਯਕੀਨੀ ਬਣਾਵਾਂਗਾ ਕਿ ਇਹ ਗਾਰੰਟੀਆਂ ਲਾਗੂ ਹੋਣ।’ ਪਾਰਟੀ ਦੀ ਗਾਰੰਟੀ ਦੀ ਸੂਚੀ ਵਿੱਚ ਬਿਹਤਰ ਸਕੂਲ, ਬਿਹਤਰ ਸਿਹਤ ਬੁਨਿਆਦੀ ਢਾਂਚਾ, ਕਿਸਾਨਾਂ ਲਈ ਐੱਮਐੱਸਪੀ, ਅਗਨੀਵੀਰ ਯੋਜਨਾ ਨੂੰ ਖਤਮ ਕਰਨ ਕੇ ਫੌਜ ਵਿੱਚ ਪੱਕੀ ਭਰਤੀ ਅਤੇ 2 ਕਰੋੜ ਨੌਕਰੀਆਂ ਦੇਣ ਦੇ ਨਾਲ-ਨਾਲ ਭ੍ਰਿਸ਼ਟਾਚਾਰ ਖਤਮ ਕਰਨਾ ਸ਼ਾਮਲ ਹੈ। ਇਹ ਪੁੱਛੇ ਜਾਣ ’ਤੇ ਕਿ ਕੀ ਉਨ੍ਹਾਂ ਇੰਡੀਆ ਬਲਾਕ ਦੇ ਭਾਈਵਾਲਾਂ ਨਾਲ ਇਨ੍ਹਾਂ ਗਾਰੰਟੀਆਂ ’ਤੇ ਚਰਚਾ ਕੀਤੀ ਸੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸਮਾਂ ਨਹੀਂ ਹੈ ਪਰ ਭਰੋਸਾ ਹੈ ਕਿ ਉਹ ਇਤਰਾਜ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗਾਰੰਟੀ ਇੱਕ ਬ੍ਰਾਂਡ ਹੈ ਜੋ ਮੋਦੀ ਦੀ ਗਾਰੰਟੀ ਦੇ ਉਲਟ ਦਿੱਲੀ ਤੇ ਪੰਜਾਬ ਵਿੱਚ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ 10 ਗਾਰੰਟੀਆਂ ਭਾਰਤ ਦੇ ਵਿਜ਼ਨ ਵਾਂਗ ਹਨ। ਕੁਝ ਅਜਿਹੀਆਂ ਗੱਲਾਂ ਹਨ ਜੋ ਪਿਛਲੇ 75 ਸਾਲਾਂ ਵਿੱਚ ਪੂਰੀਆਂ ਹੋਣੀਆਂ ਚਾਹੀਦੀਆਂ ਸਨ। ਇਹ ਚੀਜ਼ਾਂ ਕਿਸੇ ਵੀ ਦੇਸ਼ ਦਾ ਨੀਂਹ ਪੱਥਰ ਰੱਖਣ ਵਰਗੀਆਂ ਹਨ। ਉਨ੍ਹਾਂ ਤੋਂ ਬਿਨਾਂ ਦੇਸ਼ ਅੱਗੇ ਨਹੀਂ ਵਧ ਸਕਦਾ। ਇਹ ਕੰਮ ਅਗਲੇ ਪੰਜ ਸਾਲਾਂ ’ਚ ਮੁਕੰਮਲ ਕਰ ਲਏ ਜਾਣਗੇ। ਕੇਜਰੀਵਾਲ ਨੇ ਪੁੱਛਿਆ ਕਿ ਕੀ ਪ੍ਰਧਾਨ ਮੰਤਰੀ ਮੋਦੀ ਆਪਣੇ ਸ਼ਾਸਨ ਦੀ ਪਾਲਣਾ ਕਰਨਗੇ ਤੇ 75 ਸਾਲ ਦੀ ਉਮਰ ’ਚ ਸੇਵਾਮੁਕਤ ਹੋਣਗੇ? ਭਾਜਪਾ 75 ਸਾਲ ਦੀ ਸੇਵਾਮੁਕਤੀ ਦੀ ਉਮਰ ਦਾ ਨਿਯਮ ਲਿਆਉਂਦੀ ਹੈ ਅਤੇ ਸਵਾਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ’ਤੇ ਚੁੱਪ ਕਿਉਂ ਹਨ ਪਰ ਉਨ੍ਹਾਂ ਦੀ ਪਾਰਟੀ ਦੇ ਹੋਰ ਮੈਂਬਰ ਬਿਆਨ ਦੇ ਰਹੇ ਹਨ। “ਕੀ ਉਹ ਨਿਯਮ ਜੋ ਉਨ੍ਹਾਂ 2014 ਵਿੱਚ ਐੱਲਕੇ ਅਡਵਾਨੀ ਨੂੰ ਸੇਵਾਮੁਕਤ ਕਰਨ ਲਈ ਬਣਾਇਆ ਸੀ, ਉਨ੍ਹਾਂ ’ਤੇ ਲਾਗੂ ਹੁੰਦੇ ਹਨ ਜਾਂ ਨਹੀਂ? ਜ਼ਿਕਰਯੋਗ ਹੈ ਕਿ ਇੰਡੀਆ ਗੱਠਜੋੜ ਆਮ ਆਦਮੀ ਪਾਰਟੀ, ਕਾਂਗਰਸ, ਤ੍ਰਿਣਮੂਲ ਕਾਂਗਰਸ, ਦ੍ਰਾਵਿੜ ਮੁਨੇਤਰ ਕੜਗਮ ਵਰਗੀਆਂ ਪਾਰਟੀਆਂ ਵੱਲੋਂ ਬਣਾਇਆ ਗਿਆ ਗੱਠਜੋੜ ਹੈ।

Advertisement

ਮੀਡੀਆ ਨੂੰ ਸੰਬੋਧਨ ਕਰਦੇ ਹੋਏ ‘ਆਪ’ ਆਗੂ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਸੰਜੈ ਿਸੰਘ, ਦੁਰਗੇਸ਼ ਪਾਠਕ ਤੇ ਸੌਰਭ ਭਾਰਦਵਾਜ। -ਫੋਟੋ: ਏਐੱਨਆਈ

ਸੰਮਨਾਂ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਅੱਜ

ਨਵੀਂ ਦਿੱਲੀ: ਮਈ 2018 ਵਿੱਚ ਯੂਟਿਊਬਰ ਧਰੁਵ ਰਾਠੀ ਵੱਲੋਂ ਪ੍ਰਸਾਰਿਤ ਇੱਕ ਕਥਿਤ ਅਪਮਾਨਜਨਕ ਵੀਡੀਓ ਦੁਬਾਰਾ ਟਵੀਟ ਕਰਨ ਲਈ ਅਪਰਾਧਿਕ ਮਾਣਹਾਨੀ ਕੇਸ ’ਚ ਜਾਰੀ ਕੀਤੇ ਗਏ ਸੰਮਨ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਭਲਕੇ 13 ਮਈ ਨੂੰ ਸੁਣਵਾਈ ਕਰੇਗਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦਾ ਬੈਂਚ ਇਸ ਮਾਮਲੇ ’ਤੇ ਸੁਣਵਾਈ ਕਰ ਸਕਦਾ ਹੈ ਜਿਸ ਵਿੱਚ ਕੇਜਰੀਵਾਲ ਨੇ ਸਵੀਕਾਰ ਕੀਤਾ ਹੈ ਕਿ ਕਥਿਤ ਅਪਮਾਨਜਨਕ ਵੀਡੀਓ ਰੀਟਵੀਟ ਕਰਕੇ ਉਨ੍ਹਾਂ ਗਲਤੀ ਕੀਤੀ ਸੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 11 ਮਾਰਚ ਨੂੰ ਕੇਜਰੀਵਾਲ ਨੂੰ ਪੁੱਛਿਆ ਸੀ ਕਿ ਕੀ ਉਹ ਇਸ ਮਾਮਲੇ ’ਚ ਸ਼ਿਕਾਇਤਕਰਤਾ ਨੂੰ ਮੁਆਫੀਨਾਮਾ ਦੇਣਾ ਚਾਹੁੰਦੇ ਹਨ। ਕੇਜਰੀਵਾਲ ਨੇ 26 ਫਰਵਰੀ ਨੂੰ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਉਨ੍ਹਾਂ ਭਾਜਪਾ ਦੇ ਆਈਟੀ ਸੈੱਲ ਨਾਲ ਸਬੰਧਤ ਯੂਟਿਊਬਰ ਰਾਠੀ ਵੱਲੋਂ ਪ੍ਰਸਾਰਿਤ ਵੀਡੀਓ ਰੀਟਵੀਟ ਕਰਕੇ ਗਲਤੀ ਕੀਤੀ ਹੈ। -ਪੀਟੀਆਈ

ਕੇਜਰੀਵਾਲ ਦੀਆਂ ਗਾਰੰਟੀਆਂ

Advertisement
Advertisement
Advertisement