ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਨੂੰ ਜ਼ਮਾਨਤ ਮਿਲਣਾ ਸੱਚ ਦੀ ਜਿੱਤ, ਭਾਜਪਾ ਦੀ ਹਾਰ: ‘ਆਪ’

07:54 AM Jul 13, 2024 IST
ਸੁਪਰੀਮ ਕੋਰਟ ਦੇ ਫ਼ੈਸਲੇ ਬਾਰੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਜੁਲਾਈ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਈਡੀ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਫ਼ੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਦੀ ਲਹਿਰ ਹੈ।
‘ਆਪ’ ਦਾ ਕਹਿਣਾ ਹੈ ਕਿ ਸੱਚ ਦੀ ਜਿੱਤ ਹੋਈ ਹੈ ਅਤੇ ਭਾਜਪਾ ਦੀ ਸਾਜ਼ਿਸ਼ ਹਾਰ ਗਈ ਹੈ। ਰਾਊਸ ਐਵੇਨਿਊ ਕੋਰਟ ਤੋਂ ਬਾਅਦ ਹੁਣ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਨੇ ਸਾਬਤ ਕਰ ਦਿੱਤਾ ਹੈ ਕਿ ਅਖੌਤੀ ਸ਼ਰਾਬ ਘੁਟਾਲੇ ਦੀ ਜਾਂਚ ਪੂਰੀ ਤਰ੍ਹਾਂ ਫਰਜ਼ੀ ਹੈ। ਇਹ ਭਾਜਪਾ ਵੱਲੋਂ ਰਚੀ ਗਈ ਸਾਜ਼ਿਸ਼ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਡਾ. ਸੰਦੀਪ ਪਾਠਕ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਦਿੱਤਾ ਗਿਆ ਫ਼ੈਸਲਾ ਇਤਿਹਾਸਕ ਹੈ। ਇਸ ਫ਼ੈਸਲੇ ਨੇ ਭਾਜਪਾ ਵੱਲੋਂ ਕੀਤੇ ਗਏ ਘਪਲੇ ਨੂੰ ਢਾਹ ਲਾਈ ਹੈ।
ਇਸ ਤੋਂ ਪਹਿਲਾਂ ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਵਿਸ਼ੇਸ਼ ਅਦਾਲਤ ਨੇ ਇਹ ਵੀ ਕਿਹਾ ਸੀ ਕਿ ਈਡੀ ਕੋਲ ਕੋਈ ਸਬੂਤ ਨਹੀਂ ਹੈ ਅਤੇ ਉਹ ਪੱਖਪਾਤੀ ਤਰੀਕੇ ਨਾਲ ਕੰਮ ਕਰ ਰਹੀ ਹੈ। ਕੀ ਕੇਜਰੀਵਾਲ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਹੈ, ਹੁਣ ਇਸ ਮੁੱਦੇ ਦੀ ਸੁਣਵਾਈ ਸੁਪਰੀਮ ਕੋਰਟ ਦੀ ਵੱਡੀ ਬੈਂਚ ਕਰੇਗੀ ਅਤੇ ਇਸ ਦਾ ਫ਼ੈਸਲਾ ਭਵਿੱਖ ਵਿੱਚ ਦੇਸ਼ ਨੂੰ ਦਿਸ਼ਾ ਦੇਣ ਵਾਲਾ ਵੀ ਸਾਬਤ ਹੋਵੇਗਾ। ਵਿਸ਼ੇਸ਼ ਅਦਾਲਤ ਨੇ ਵੀ ਜ਼ਮਾਨਤ ਦਿੰਦੇ ਹੋਏ ਕਿਹਾ ਸੀ, ਕੇਜਰੀਵਾਲ ਖ਼ਿਲਾਫ਼ ਕੋਈ ਸਬੂਤ ਨਹੀਂ, ਈਡੀ ਪੱਖਪਾਤੀ ਤਰੀਕੇ ਨਾਲ ਕੰਮ ਕਰ ਰਹੀ ਹੈ। ਜਿਸ ਨੂੰ ਮੋਦੀ-ਅਮਿਤ ਸ਼ਾਹ ਹਰਾ ਨਹੀਂ ਸਕੇ, ਉਸ ਨੂੰ ਝੂਠੇ ਕੇਸ ਵਿਚ ਜੇਲ੍ਹ ਵਿੱਚ ਡੱਕ ਦਿੱਤਾ, ਇਹ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।
ਆਤਿਸ਼ੀ ਨੇ ਕਿਹਾ ਕਿ ਹੁਣ ਸੁਪਰੀਮ ਕੋਰਟ ਨੇ ਵੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਕੇ ਰਾਉਸ ਐਵੇਨਿਊ ਕੋਰਟ ਦੇ ਜ਼ਮਾਨਤ ਦੇ ਫ਼ੈਸਲੇ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਭਾਜਪਾ ਨੇ ਦਿੱਲੀ ਦੇ ਕੰਮ ਨੂੰ ਰੋਕਣ ਲਈ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਡੱਕਣ ਦੀ ਸਾਜ਼ਿਸ਼ ਰਚੀ ਸੀ।
ਸੁਪਰੀਮ ਕੋਰਟ ਦੇ ਫ਼ੈਸਲੇ ਨੇ ਸਾਬਤ ਕਰ ਦਿੱਤਾ ਕਿ ਦੋ ਸਾਲਾਂ ਤੋਂ ਚੱਲ ਰਹੀ ਨਕਲੀ ਸ਼ਰਾਬ ਘੁਟਾਲੇ ਦੀ ਜਾਂਚ ਸਿਰਫ ਭਾਜਪਾ ਦੀ ਸਾਜ਼ਿਸ਼ ਹੈ। ਸੌਰਭ ਭਾਰਦਵਾਜ ਨੇ ਕਿਹਾ ਕਿ ਹੇਠਲੀ ਅਦਾਲਤ ਤੋਂ ਬਾਅਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੀ ਜ਼ਮਾਨਤ ਮਿਲਣੀ ਯਕੀਨੀ ਸੀ, ਪਰ ਭਾਜਪਾ ਨੇ ਉਸ ਨੂੰ ਜੇਲ ’ਚ ਰੱਖਣ ਲਈ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ। ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਵੀ ਮੁੱਖ ਮੰਤਰੀ ਬਣੇ ਰਹਿਣ ਦੇ ਫੈਸਲੇ ’ਚ ਦਖਲ ਦੇਣ ਤੋਂ ਇਨਕਾਰ ਕੀਤਾ ਹੈ। ਭਾਰਦਵਾਜ ਨੇ ਕਿਹਾ, ‘‘ਅਸੀਂ ਉਮੀਦ ਕਰਦੇ ਹਾਂ ਕਿ ਕੇਜਰੀਵਾਲ ਨੂੰ ਸੀਬੀਆਈ ਕੇਸ ਵਿੱਚ ਵੀ ਜਲਦੀ ਜ਼ਮਾਨਤ ਮਿਲ ਜਾਵੇਗੀ ਅਤੇ ਉਹ ਬਾਹਰ ਆ ਕੇ ਦਿੱਲੀ ਦੇ ਲੋਕਾਂ ਦੀ ਸੇਵਾ ਕਰਨਗੇ।’’

Advertisement

Advertisement
Advertisement