For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਅਧਿਆਪਕਾਂ ਦੀਆਂ ਸੇਵਾਵਾਂ ਬਹਾਲ ਕਰੇ ਕੇਜਰੀਵਾਲ ਸਰਕਾਰ: ਕਾਹਲੋਂ

08:52 AM May 08, 2024 IST
ਪੰਜਾਬੀ ਅਧਿਆਪਕਾਂ ਦੀਆਂ ਸੇਵਾਵਾਂ ਬਹਾਲ ਕਰੇ ਕੇਜਰੀਵਾਲ ਸਰਕਾਰ  ਕਾਹਲੋਂ
Advertisement

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਕੂਲਾਂ ਵਿਚ ਪੰਜਾਬੀ ਪੜ੍ਹਾਉਂਦੀਆਂ ਅਧਿਆਪਕਾਵਾਂ ਦੀਆਂ ਸੇਵਾਵਾਂ ਬਹਾਲ ਕਰਨ, ਜਿਨ੍ਹਾਂ ਨੂੰ ਸੇਵਾਵਾਂ ਤੋਂ ਹਟਾਇਆ ਗਿਆ ਹੈ। ਸ੍ਰੀ ਕਾਹਲੋਂ ਨੇ ਕਿਹਾ ਕਿ ਸਾਡੀਆਂ ਭੈਣਾਂ ਪਿਛਲੇ 30-30 ਸਾਲਾਂ ਤੋਂ ਸਕੂਲਾਂ ਵਿਚ ਪੰਜਾਬੀ ਪੜ੍ਹਾ ਰਹੀਆਂ ਸਨ ਤੇ ਠੇਕੇ ’ਤੇ ਸਿਰਫ 6-6 ਹਜ਼ਾਰ ਰੁਪਏ ਪ੍ਰਤੀ ਮਹੀਨਾ ’ਤੇ ਕੰਮ ਕਰ ਰਹੀਆਂ ਸਨ ਪਰ ਬਹੁਤ ਅਫਸੋਸ ਦੀ ਗੱਲ ਹੈ ਕਿ ਕੇਜਰੀਵਾਲ ਸਰਕਾਰ ਨੇ ਇਨ੍ਹਾਂ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਹਨ ਕਿਉਂਕਿ ਆਮ ਆਦਮੀ ਪਾਰਟੀ ਸਰਕਾਰ ਦਿੱਲੀ ਵਿਚ ਪੰਜਾਬੀ ਭਾਸ਼ਾ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਭਾਸ਼ਾ ਦਿੱਲੀ ਦੀ ਤੀਜੀ ਆਫੀਸ਼ੀਅਲ ਭਾਸ਼ਾ ਹੈ ਪਰ ਕੇਜਰੀਵਾਲ ਸਰਕਾਰ ਨੇ ਇਸ ਨੂੰ ਸਕੂਲਾਂ ’ਚੋਂ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਇਰਾਦੇ ਨਾਲ ਇਸ ਨੂੰ ਕਗਾਰ ’ਤੇ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਪੰਜਾਬੀ ਅਕੈਡਮੀ ਰਾਹੀਂ ਇਨ੍ਹਾਂ ਅਧਿਆਪਕਾਵਾਂ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਹਨ ਤਾਂ ਜੋ ਬੱਚੇ ਸਕੂਲਾਂ ਵਿਚ ਪੰਜਾਬੀ ਨਾ ਪੜ੍ਹ ਸਕਣ।

Advertisement

Advertisement
Author Image

joginder kumar

View all posts

Advertisement
Advertisement
×