ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ

06:53 AM Jun 21, 2024 IST

ਨਵੀਂ ਦਿੱਲੀ, 20 ਜੂਨ
ਦਿੱਲੀ ਦੀ ਇੱਕ ਅਦਾਲਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ’ਤੇ ਇਹ ਰਾਹਤ ਦਿੱਤੀ। ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਦੇ ਹੁਕਮ 48 ਘੰਟਿਆਂ ਲਈ ਰੋਕਣ ਬਾਰੇ ਈਡੀ ਦੀ ਅਪੀਲ ਵੀ ਰੱਦ ਕਰ ਦਿੱਤੀ। ਈਡੀ ਨੇ ਇਸ ਖ਼ਿਲਾਫ਼ ਸੁਪਰੀਮ ਕੋਰਟ ’ਚ ਅਪੀਲ ਦਾਇਰ ਕਰਨ ਲਈ ਇਹ ਸਮਾਂ ਮੰਗਿਆ ਸੀ। ਅਦਾਲਤ ਨੇ ਜਾਂਚ ਵਿੱਚ ਰੁਕਾਵਟ ਨਾ ਪਾਉਣ ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਾ ਕਰਨ ਦੀਆਂ ਸ਼ਰਤਾਂ ’ਤੇ ‘ਆਪ’ ਆਗੂ ਨੂੰ ਇਹ ਰਾਹਤ ਦਿੱਤੀ ਹੈ। ਜੱਜ ਨੇ ਕੇਜਰੀਵਾਲ ਨੂੰ ਲੋੜ ਪੈਣ ’ਤੇ ਅਦਾਲਤ ਵਿੱਚ ਪੇਸ਼ ਹੋਣ ਤੇ ਜਾਂਚ ’ਚ ਸਹਿਯੋਗ ਦੇਣ ਦਾ ਨਿਰਦੇਸ਼ ਵੀ ਦਿੱਤਾ। -ਪੀਟੀਆਈ

Advertisement

ਸੱਚ ਦੀ ਜਿੱਤ ਹੋਈ: ਭਗਵੰਤ ਮਾਨ

ਚੰਡੀਗੜ੍ਹ: ਮਨੀ ਲਾਂਡਰਿੰਗ ਮਾਮਲੇ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਐਕਸ ’ਤੇ ਕਿਹਾ, ‘‘ਅਦਾਲਤ ’ਤੇ ਭਰੋਸਾ ਹੈ। ਕੇਜਰੀਵਾਲ ਜੀ ਨੂੰ ਜ਼ਮਾਨਤ ਮਿਲ ਗਈ ਹੈ। ਸੱਚ ਦੀ ਜਿੱਤ ਹੋਈ ਹੈ।’’ ਇਸੇ ਤਰ੍ਹਾਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, ‘‘ਇਨਸਾਫ਼ ’ਚ ਦੇਰੀ ਹੋ ਸਕਦੀ ਹੈ ਪਰ ਮਿਲਦਾ ਜ਼ਰੂਰ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਲੋਕਤੰਤਰ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ, ‘‘ਸੱਚ ਦੀ ਜਿੱਤ ਹੋਈ ਹੈ।’’ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। -ਪੀਟੀਆਈ

Advertisement
Advertisement