ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਨੂੰ ਕੋਈ ਗੰਭੀਰ ਜਾਂ ‘ਜਾਨਲੇਵਾ’ ਰੋਗ ਨਹੀਂ: ਅਦਾਲਤ

07:23 AM Jun 07, 2024 IST

ਨਵੀਂ ਦਿੱਲੀ, 6 ਜੂਨ
ਦਿੱਲੀ ਦੀ ਇਕ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੈਡੀਕਲ ਅਧਾਰ ’ਤੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਵਿਚ ਜਿਸ ਤਰ੍ਹਾਂ ਜ਼ੋਰਦਾਰ ਢੰਗ ਨਾਲ ਚੋਣ ਪ੍ਰਚਾਰ ਕੀਤਾ ਤੇ ਹੋਰਨਾਂ ਸਬੰਧਤ ਸਰਗਰਮੀਆਂ ’ਚ ਸ਼ਮੂਲੀਅਤ ਕੀਤੀ, ਉਸ ਤੋਂ ਸੰਕੇਤ ਮਿਲਦਾ ਹੈ ਕਿ ਉਨ੍ਹਾਂ ਨੂੰ ਕੋਈ ਗੰਭੀਰ ਜਾਂ ‘ਜਾਨਲੇਵਾ’ ਰੋਗ ਨਹੀਂ ਹੈ। ਅਦਾਲਤ ਨੇ ਬੁੱਧਵਾਰ ਨੂੰ ਕੇਜਰੀਵਾਲ ਨੂੰ ਇਕ ਹੋਰ ਝਟਕਾ ਦਿੰਦਿਆਂ ਕਥਿਤ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਮੈਡੀਕਲ ਅਧਾਰ ’ਤੇ ਸੱਤ ਦਿਨਾਂ ਦੀ ਅੰਤਰਿਮ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਸੀ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਿਹਾ, ‘‘ਪਟੀਸ਼ਨ ’ਤੇ ਜਿਰ੍ਹਾ ਦੌਰਾਨ ਸਾਹਮਣੇ ਆਇਆ ਕਿ ਅਰਵਿੰਦ ਕੇਜਰੀਵਾਲ ਨੇ ਵਿਆਪਕ ਚੋਣ ਪ੍ਰਚਾਰ ਦੌਰਾਨ ਬੈਠਕਾਂ ਤੇ ਹੋਰ ਸਮਾਗਮ ਕੀਤੇ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਉਨ੍ਹਾਂ ਨੂੰ ਕੋਈ ਗੰਭੀਰ ਜਾਂ ‘ਜਾਨਲੇਵਾ’ ਰੋਗ ਨਹੀਂ ਹੈ, ਜੋ ਉਨ੍ਹਾਂ ਨੂੰ ਮੈਡੀਕਲ ਅਧਾਰ ’ਤੇ ਇਸ ਲਾਭ ਦਾ ਹੱਕਦਾਰ ਬਣਾਉਂਦਾ ਹੈ।’’ ਜੱਜ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ ਵੀ 19 ਜੂਨ ਤੱਕ ਵਧਾ ਦਿੱਤੀ। ਅਦਾਲਤ ਇਸ ਕੇਸ ਵਿਚ ਡਿਫਾਲਟ ਜ਼ਮਾਨਤ ਸਬੰਧੀ ਕੇਜਰੀਵਾਲ ਦੀ ਅਪੀਲ ’ਤੇ 7 ਜੂਨ ਨੂੰ ਸੁਣਵਾਈ ਕਰੇਗੀ। ਉਂਜ ਜੱਜ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਆਂਇਕ ਹਿਰਾਸਤ ਦੇ ਅਰਸੇ ਦੌਰਾਨ ਕੇਜਰੀਵਾਲ ਦੀਆਂ ਮੈਡੀਕਲ ਲੋੜਾਂ ਦਾ ਖਿਆਲ ਰੱਖਣ। -ਪੀਟੀਆਈ

Advertisement

Advertisement
Advertisement