ਕੇਜਰੀਵਾਲ ਨੂੰ ਹੌਲੀ ਹੌਲੀ ਮੌਤ ਵੱਲ ਧੱਕਿਆ ਜਾ ਰਿਹਾ ਹੈ: ਆਮ ਆਦਮੀ ਪਾਰਟੀ
02:58 PM Apr 20, 2024 IST
Advertisement
ਨਵੀਂ ਦਿੱਲੀ, 20 ਅਪਰੈਲ
ਆਮ ਆਦਮੀ ਪਾਰਟੀ (ਆਪ) ਨੇ ਅੱਜ ਦੋਸ਼ ਲਗਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿਚ ਇਨਸੁਲਿਨ ਅਤੇ ਡਾਕਟਰ ਦੀ ਸਲਾਹ ਤੋਂ ਵਾਂਝੇ ਰੱਖ ਕੇ ਹੌਲੀ-ਹੌਲੀ ਮੌਤ ਵੱਲ ਧੱਕਿਆ ਜਾ ਰਿਹਾ ਹੈ। ਪਾਰਟੀ ਦੇ ਬੁਲਾਰੇ ਸੌਰਭ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਟਾਈਪ-2 ਸ਼ੂਗਰ ਤੋਂ ਪੀੜਤ ਕੇਜਰੀਵਾਲ ਇਨਸੁਲਿਨ ਦੇਣ ਅਤੇ ਵੀਡੀਓ ਕਾਨਫਰੰਸ ਰਾਹੀਂ ਆਪਣੇ ਪਰਿਵਾਰਕ ਡਾਕਟਰ ਨਾਲ ਗੱਲ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕਰ ਰਹੇ ਹਨ ਪਰ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਦੀ ਮੰਗ ਨਹੀਂ ਮੰਨ ਰਿਹਾ।
Advertisement
Advertisement
Advertisement