ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭ੍ਰਿਸ਼ਟਾਚਾਰ ਦੇ ਮੁੱਦੇ ਤੋਂ ਧਿਆਨ ਹਟਾ ਰਿਹੈ ਕੇਜਰੀਵਾਲ: ਭਾਜਪਾ

06:50 PM Jun 23, 2023 IST

ਮਨਧੀਰ ਸਿੰਘ ਦਿਓਲ

Advertisement

ਨਵੀਂ ਦਿੱਲੀ, 11 ਜੂਨ

ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਰੋਸ ਰੈਲੀ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪੋਸਟਰ ਲਗਾ ਕੇ ਪ੍ਰਦਰਸ਼ਨ ਕੀਤਾ। ਵਿਰੋਧ ਰੈਲੀ ਨੂੰ ਲੈ ਕੇ ਭਾਜਪਾ ਨੇ ‘ਆਪ’ ‘ਤੇ ਨਿਸ਼ਾਨਾ ਸੇਧਦਿਆਂ ਇਸ ਨੂੰ ‘ਆਪ’ ਵੱਲੋਂ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਚਾਲ ਦੱਸਿਆ। ਭਾਜਪਾ ਵੱਲੋਂ ਦਿੱਲੀ ਵਿੱਚ ਲਗਾਏ ਗਏ ਪੋਸਟਰਾਂ ਵਿੱਚ ਅਰਵਿੰਦ ਕੇਜਰੀਵਾਲ ਦੇ ਸਰਕਾਰੀ ਬੰਗਲੇ ਨੂੰ ‘ਸ਼ੀਸ਼ ਮਹਿਲ’ ਲਿਖਿਆ ਗਿਆ।

Advertisement

ਦਿੱਲੀ ਵਿਚ ਵਿਰੋਧੀ ਪਾਰਟੀ ਨੇ ਇਹ ਵੀ ਦਾਅਵਾ ਕੀਤਾ ਕਿ ‘ਆਪ’ ਦੀ ਰੈਲੀ ਲੋਕਾਂ ਨੂੰ ਖਿੱਚਣ ਵਿਚ ਅਸਫ਼ਲ ਰਹੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ, ”ਇਹ ‘ਆਪ’ ਦੀ ਵਿਸ਼ਾਲ ਰੈਲੀ ਨਹੀਂ, ਸਗੋਂ ਭ੍ਰਿਸ਼ਟਾਚਾਰ ਨੂੰ ਛੁਪਾਉਣ ਦੀ ਅਸਫਲ ਕੋਸ਼ਿਸ਼ ਹੈ। ਅੱਜ ਕੇਜਰੀਵਾਲ ਨੂੰ ਜਨਤਾ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਆਪਣਾ ਮਹਿਲ ਬਣਾਉਣ ‘ਤੇ ਜਨਤਾ ਦਾ ਪੈਸਾ ਕਿਉਂ ਬਰਬਾਦ ਕੀਤਾ ? ਕੇਜਰੀਵਾਲ ਜਨਤਾ ਨੂੰ ਦੱਸਣ ਕਿ ਉਸ ਨੇ ਦਿੱਲੀ ਵਿੱਚ ਨਸ਼ਿਆਂ ਦਾ ਜ਼ਹਿਰ ਕਿਉਂ ਘੋਲਿਆ ?”

ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਵੀ ‘ਆਪ’ ਦੀ ਰੋਸ ਰੈਲੀ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦਾ ਘਰ ਦੁਨੀਆ ਵਿੱਚ ਕਿਸੇ ਵੀ ਮੁੱਖ ਮੰਤਰੀ ਦਾ ਸਭ ਤੋਂ ਮਹਿੰਗਾ ਬੰਗਲਾ ਹੈ। ਉਨ੍ਹਾਂ ਨੇ ‘ਆਪ’ ਦੀ ਸ਼ਰਾਬ ਨੀਤੀ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਕੇਜਰੀਵਾਲ ਸਿਰਫ ਭ੍ਰਿਸ਼ਟਾਚਾਰ ਦੇ ਮੁੱਦਿਆਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਰੈਲੀ ਵਿੱਚ ਆ ਰਹੇ ਹਨ। ਇਸੇ ਦੌਰਾਨ ਭਾਜਪਾ ਵੱਲੋਂ ਕੇਜਰੀਵਾਲ ਖ਼ਿਲਾਫ਼ ‘ਸ਼ੀਸ਼ ਮਹਿਲ ਨਾਲ ਸੈਲਫੀ’ ਖਿੱਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਭਾਜਪਾ ਆਗੂਆਂ ਨੇ ਮੁੱਖ ਮੰਤਰੀ ਦੀ ਨਵੀਂ ਸਰਕਾਰੀ ਰਿਹਾਇਸ਼ ਦੇ ਮਾਡਲ ਨਾਲ ਸੈਲਫੀਆਂ ਖਿੱਚੀਆਂ।

Advertisement