ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ਅਧਿਕਾਰੀਆਂ ਨੂੰ ਤਲਬ ਕਰਕੇ ਨੇਮਾਂ ਦੀ ਉਲੰਘਣਾ ਕਰ ਰਹੇ ਨੇ ਕੇਜਰੀਵਾਲ: ਮਜੀਠੀਆ

10:34 AM Nov 03, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ, ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਮੀਟਿੰਗਾਂ ਲਈ ਦਿੱਲੀ ਵਿੱਚ ਤਲਬ ਕਰਨ ਤੋਂ ਰੋਕਣ ਲਈ ਦਖ਼ਲ ਦੇਣ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਨੂੰ ਦਿੱਲੀ ਤੋਂ ਰਿਮੋਰਟ ਕੰਟਰੋਲ ਰਾਹੀਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਮਾਮਲੇ ਵਿੱਚ ਦਖ਼ਲ ਦੇਣ ਅਤੇ ਅਜਿਹੀਆਂ ਕਾਰਵਾਈਆਂ ਮੁੱਖ ਮੰਤਰੀ ਵੱਲੋਂ ਚੁੱਕੀ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਦੀ ਉਲੰਘਣਾ ਹਨ। ਸ੍ਰੀ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਨੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ, ਸੀਨੀਅਰ ਅਧਿਕਾਰੀਆਂ ਤੇ ‘ਆਪ’ ਦੇ ਵਿਧਾਇਕਾਂ ਨਾਲ ਦਿੱਲੀ ਵਿੱਚ ਕਪੂਰਥਲਾ ਹਾਊਸ ਵਿੱਚ ਤਿੰਨ ਮੀਟਿੰਗਾਂ ਕੀਤੀਆਂ ਹਨ। ਸੀਨੀਅਰ ਅਕਾਲੀ ਆਗੂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਵਿਚ ਦਖ਼ਲ ਦੇ ਕੇ ਫੌਰੀ ਸਖ਼ਤ ਕਾਰਵਾਈ ਕਰਨ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਦੇਣ।

Advertisement

Advertisement