For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਛੱਡੀ, ਲੁਟੀਅਨਜ਼ ਜ਼ੋਨ ਵਿਚਲੇ ਬੰਗਲੇ ’ਚ ਪੁੱਜੇ

02:23 PM Oct 04, 2024 IST
ਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਛੱਡੀ  ਲੁਟੀਅਨਜ਼ ਜ਼ੋਨ ਵਿਚਲੇ ਬੰਗਲੇ ’ਚ ਪੁੱਜੇ
‘ਆਪ’ ਮੁਖੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਸਿਵਲ ਲਾਈਨਜ਼ ਇਲਾਕੇ ਵਿਚ ਸਥਿਤ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੋਂ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਸਮੇਤ ਕਾਰ ਰਾਹੀਂ ਰਵਾਨਾ ਹੁੰਦੇ ਹੋਏ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 4 ਅਕਤੂਬਰ
Arvind Kejriwal House Shifting: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇਥੇ 6, ਫਲੈਗਸਟਾਫ਼ ਰੋਡ ਸਥਿਤ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰ ਰਿਹਾਇਸ਼ ਨੂੰ ਖ਼ਾਲੀ ਕਰ ਦਿੱਤਾ ਅਤੇ ਉਹ ਲੁਟੀਅਨਜ਼ ਜ਼ੋਨ ਵਿਚਲੇ ਬੰਗਲੇ ਵਿਚ ਚਲੇ ਗਏ ਹਨ, ਜਿਹੜਾ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਸੰਸਦ ਮੈਂਬਰ ਵਜੋਂ ਮਿਲਿਆ ਹੋਇਆ ਹੈ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਆਪਣੀ ਪਤਨੀ ਤੇ ਪੁੱਤਰ ਸਮੇਤ ਇਕ ਕਾਰ ਰਾਹੀਂ ਸਿਵਲ ਲਾਈਨਜ਼ ਇਲਾਕੇ ਵਿਚਲੀ ਮੁੱਖ ਮੰਤਰੀ ਰਿਹਾਇਸ਼ ਤੋਂ ਜਾਂਦੇ ਦਿਖਾਈ ਦਿੱਤੇ। ਉਨ੍ਹਾਂ ਦੇ ਮਾਪੇ ਤੇ ਧੀ ਦੂਜੀ ਕਾਰ ਵਿਚ ਸਵਾਰ ਹੋ ਕੇ ਉਨ੍ਹਾਂ ਦੇ ਨਾਲ ਹੀ ਰਵਾਨਾ ਹੋਏ।
ਕੇਜਰੀਵਾਲ ਤੇ ਉਨ੍ਹਾਂ ਦਾ ਪਰਿਵਾਰ ਹੁਣ ਮਿੱਤਲ ਨੂੰ ਮਿਲੇ ਹੋਏ ਬੰਗਲੇ 5, ਫ਼ਿਰੋਜ਼ਸ਼ਾਹ ਰੋਡ ਵਿਚ ਰਹੇਗਾ, ਜਿਹੜਾ ਮੰਡੀ ਹਾਉੂਸ ਦੇ ਕਰੀਬ ਹੈ। ਮਿੱਤਲ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਹਨ।

Advertisement

‘ਆਪ’ ਮੁਖੀ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਤੇ ਮਾਪਿਆਂ ਸਣੇ ਮੁੱਖ ਮੰਤਰੀ ਰਿਹਾਇਸ਼ ਤੋਂ ਬਾਹਰ ਆਉਂਦੇ ਹੋਏ। -ਫੋਟੋ: ਪੀਟੀਆਈ
‘ਆਪ’ ਮੁਖੀ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਤੇ ਮਾਪਿਆਂ ਸਣੇ ਮੁੱਖ ਮੰਤਰੀ ਰਿਹਾਇਸ਼ ਤੋਂ ਬਾਹਰ ਆਉਂਦੇ ਹੋਏ। -ਫੋਟੋ: ਪੀਟੀਆਈ

ਗ਼ੌਰਤਲਬ ਹੈ ਕਿ ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਸਬੰਧੀ ਕੇਸ ਵਿਚ ਜੇਲ੍ਹ ਤੋਂ ਰਿਹਾਅ ਹੋਣ ਪਿੱਛੋਂ ਇਹ ਕਹਿੰਦਿਆਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਕਿ ਉਹ ‘ਜਨਤਾ ਤੋਂ ਈਮਾਨਦਾਰੀ ਦਾ ਫ਼ਤਵਾ’ ਹਾਸਲ ਕਰ ਕੇ ਹੀ ਮੁੜ ਅਹੁਦਾ ਸੰਭਾਲਣਗੇ। ਇਸ ਪਿੱਛੋਂ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। -ਪੀਟੀਆਈ

Advertisement

Advertisement
Author Image

Balwinder Singh Sipray

View all posts

Advertisement