ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਨੇ ਸਿੱਖਿਆ ਕ੍ਰਾਂਤੀ ਦੇ ਨਾਂ ’ਤੇ ਦਿੱਲੀ ਨੂੰ ਲੁੱਟਿਆ: ਸਚਦੇਵਾ

08:00 AM Apr 17, 2024 IST
ਪਾਰਟੀ ਵਿੱਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਨਾਲ ਜੇਤੂ ਚਿੰਨ੍ਹ ਬਣਾਉਂਦੇ ਹੋਏ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 16 ਅਪਰੈਲ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜਿਸ ਤਰ੍ਹਾਂ ਅਰਵਿੰਦ ਕੇਜਰੀਵਾਲ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋ ਰਿਹਾ ਹੈ, ਉਸ ਤੋਂ ਇਹ ਸਮਝਿਆ ਜਾ ਰਿਹਾ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਦਿਲ ‘ਇੰਡੀਆ’ ਗੱਠਜੋੜ ਵਿੱਚ ਕਿਉਂ ਜੁੜ ਰਹੇ ਹਨ। ਜਿਸ ਤਰ੍ਹਾਂ ਸ਼ੀਲਾ ਦੀਕਸ਼ਿਤ ਦੀ ਕਾਂਗਰਸ ਸਰਕਾਰ ਨੇ ਵਿਕਾਸ ਦੇ ਨਾਂ ’ਤੇ ਲੁੱਟ ਕੀਤੀ, ਉਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਸਰਕਾਰ ਨੇ ਸਿੱਖਿਆ ਕ੍ਰਾਂਤੀ ਤੇ ਸਿਹਤ ਦੇ ਨਾਂ ’ਤੇ ਦਿੱਲੀ ਨੂੰ ਲੁੱਟਿਆ ਹੈ। ਪ੍ਰਾਜੈਕਟ ਮੈਨੇਜਮੈਂਟ ਯੂਨਿਟ ਨੇ 2021 ਵਿੱਚ ਸਕੂਲ ਆਫ਼ ਐਕਸੀਲੈਂਸ ਲਈ ਕੰਮ ਦੀ ਵੰਡ ਜਾਰੀ ਕੀਤੀ। ਇੱਥੇ ਦੋ ਕੰਪਨੀਆਂ ਹਨ, ਇੱਕ ਬੋਸਟਨ ਕੰਸਲਟਿੰਗ ਗਰੁੱਪ ਤੇ ਦੂਜੀ ਅਰਨਸਟ ਐਂਡ ਯੰਗ ਪਰ ਠੇਕਾ ਬੋਸਟਨ ਕੰਸਲਟਿੰਗ ਗਰੁੱਪ ਨੂੰ ਦਿੱਤਾ ਗਿਆ। ਇਹ ਇਸ ਲਈ ਕਿਉਂਕਿ ਇਸ ਕੰਪਨੀ ਨਾਲ ਸਬੰਧਤ ਸੀਮਾ ਬਾਂਸਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਦਿੱਲੀ ਦਾ ਸਿੱਖਿਆ ਮਾਡਲ ਜਾਅਲੀ ਹੈ ਅਤੇ ਸਿਹਤ ਮਾਡਲ ਵੀ ਭ੍ਰਿਸ਼ਟਾਚਾਰ ਵਿੱਚ ਡੁੱਬਿਆ ਹੋਇਆ ਹੈ। ਇਸ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ, ਇਸ ਲਈ ਜਲਦੀ ਹੀ ਇਸ ਦੀ ਸੱਚਾਈ ਵੀ ਸਾਹਮਣੇ ਆ ਜਾਵੇਗੀ।
ਇਸ ਦੌਰਾਨ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਦੀ ਮੌਜੂਦਗੀ ਵਿੱਚ ਸੀਨੀਅਰ ਕਾਂਗਰਸੀ ਆਗੂ ਜੈ ਕਿਸ਼ਨ ਸ਼ਰਮਾ ਦੇ ਪੁੱਤਰ ਡਾਕਟਰ ਪ੍ਰਵੀਨ ਸ਼ਰਮਾ ਸਮੇਤ ਕਈ ਕਾਂਗਰਸੀ ਆਗੂ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੇਲ੍ਹ ’ਚ ਰਹਿੰਦਿਆਂ ਵੀ ਭੰਬਲਭੂਸਾ ਫੈਲਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਬਹੁਤ ਸਾਰੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੁੜਨਾ ਚਾਹੁੰਦੇ ਹਨ। ਲੋਕਾਂ ਦਾ ਭਾਜਪਾ ਪ੍ਰਤੀ ਲਗਾਅ ਦੇਖ ਕੇ ਇਹ ਕਿਹਾ ਜਾ ਸਕਦਾ ਹੈ ਕਿ ਭਾਜਪਾ ਨੇ ਦਿੱਲੀ ਦੀਆਂ ਸਾਰੀਆਂ 7 ਸੀਟਾਂ ’ਤੇ ਜਿੱਤ ਯਕੀਨੀ ਬਣਾ ਲਈ ਹੈ। ਦਿੱਲੀ ਦੇ ਲੋਕ ਪਹਿਲਾਂ ਹੀ ਆਪਣਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੈ ਕਿਸ਼ਨ ਸ਼ਰਮਾ ਦਾ ਬੇਟਾ ਦਿੱਲੀ ਦੀ ਰਾਜਨੀਤੀ ਵਿੱਚ ਕੋਈ ਆਮ ਨਾਮ ਨਹੀਂ ਹੈ, ਉਨ੍ਹਾਂ ਦੇ ਪਰਿਵਾਰ ਦੀ ਇੱਕ ਵੱਡੀ ਸਮਾਜਿਕ ਮੌਜੂਦਗੀ ਹੈ ਅਤੇ ਉਹ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਦਾ ਭਾਜਪਾ ਪਰਿਵਾਰ ਵਿੱਚ ਸਵਾਗਤ ਹੈ।

Advertisement

Advertisement
Advertisement