For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਵੱਲੋਂ ਖਿਡਾਰੀ ਦੀਪਕ ਪੂਨੀਆ ਨਾਲ ਮੁਲਾਕਾਤ

10:37 AM Oct 18, 2023 IST
ਕੇਜਰੀਵਾਲ ਵੱਲੋਂ ਖਿਡਾਰੀ ਦੀਪਕ ਪੂਨੀਆ ਨਾਲ ਮੁਲਾਕਾਤ
ਨਵੀਂ ਦਿੱਲੀ ਵਿੱਚ ਦੀਪਕ ਪੂਨੀਆ ਦਾ ਸਨਮਾਨ ਕਰਦੇ ਹੋਏ ਅਰਵਿੰਦ ਕੇਜਰੀਵਾਲ। -ਫੋਟੋ: ਏਐਨਆਈ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਅਕਤੂਬਰ
ਏਸ਼ਿਆਈ ਖੇਡਾਂ ਵਿੱਚ 86 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਭਾਰਤ ਲਈ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਦਿੱਲੀ ਦੇ ਪਹਿਲਵਾਨ ਦੀਪਕ ਪੂਨੀਆ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪਹਿਲਵਾਨ ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਤਗ਼ਮਾ ਪਾ ਕੇ ਸਨਮਾਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਛੇਤੀ ਹੀ ਉਹ ਦਿੱਲੀ ਦੇ ਉਨ੍ਹਾਂ ਸਾਰੇ ਖਿਡਾਰੀਆਂ ਨੂੰ ਮਿਲ ਕੇ ਸਨਮਾਨਿਤ ਕਰਨਗੇ ਜੋ ਏਸ਼ੀਆਈ ਖੇਡਾਂ ’ਚ ਦੇਸ਼ ਲਈ ਤਗਮੇ ਜਿੱਤ ਕੇ ਲਿਆਏ ਹਨ। ਮੀਟਿੰਗ ਦੌਰਾਨ ਪਹਿਲਵਾਨ ਦੀਪਕ ਪੂਨੀਆ ਨੇ ਮੁੱਖ ਮੰਤਰੀ ਨਾਲ ਏਸ਼ੀਅਨ ਖੇਡਾਂ ਵਿੱਚ ਆਪਣੇ ਤਜਰਬੇ ਸਾਂਝੇ ਕੀਤੇ।

Advertisement

Advertisement
Advertisement
Author Image

sukhwinder singh

View all posts

Advertisement