ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝੂਠੇ ਕੇਸ ਦਰਜ ਹੋਣ ਦਾ ਦਰਦ ਸਮਝ ਰਹੇ ਹੋਣਗੇ ਕੇਜਰੀਵਾਲ: ਖਹਿਰਾ

08:50 AM Sep 14, 2024 IST

ਪੱਤਰ ਪ੍ਰੇਰਕ
ਪਟਿਆਲਾ, 13 ਸਤੰਬਰ
ਕਾਂਗਰਸੀ ਵਿਧਾਇਕ ਤੇ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਜ਼ਰੂਰ ਸਮਝ ਰਹੇ ਹੋਣਗੇ ਕਿ ਕਿਸੇ ’ਤੇ ਝੂਠੇ ਕੇਸ ਦਰਜ ਕਰਕੇ ਜੇਲ੍ਹ ਵਿਚ ਡੱਕਣਾ ਬਹੁਤ ਭਿਆਨਕ ਹੁੰਦਾ ਹੈ, ਉਸ ਦੇ ਪਰਿਵਾਰ ਨੂੰ ਕਿਨ੍ਹਾਂ ਹਾਲਾਤ ਵਿਚੋਂ ਗੁਜ਼ਰਨਾ ਪੈਂਦਾ ਹੈ ਤੇ ਪਰਿਵਾਰ ਨੂੰ ਕੀ ਕੀ ਦੁੱਖ ਭੁਗਤਣਾ ਪੈਂਦਾ ਹੈ।
ਸੁਖਪਾਲ ਖਹਿਰਾ ਨੇ ਐਕਸ ’ਤੇ ਪੋਸਟ ਵਿੱਚ ਅਰਵਿੰਦ ਕੇਜਰੀਵਾਲ ਨੂੰ ਕਈ ਸਵਾਲ ਕੀਤੇ ਹਨ ਤੇ ਖ਼ੁਦ ’ਤੇ ਵੀ ਪੰਜਾਬ ਸਰਕਾਰ ਵੱਲੋਂ ਦਰਜ ਕੇਸਾਂ ਨੂੰ ਝੂਠੇ ਕਰਾਰ ਦਿੱਤਾ ਹੈ। ਖਹਿਰਾ ਨੇ ਕਿਹਾ,‘ਸੀਬੀਆਈ ਤੇ ਈਡੀ ਨੇ ਜੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੀਤਾ ਹੈ, ਬਿਲਕੁਲ ਉਸੇ ਤਰ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੁਲੀਸ ਨੇ ਕਈ ਲੋਕਾਂ ਨਾਲ ਕੀਤਾ ਹੈ। ਮੇਰੇ ਸਮੇਤ ਬਹੁਤ ਸਾਰੇ ਲੋਕਾਂ ਨਾਲ ਬਿਲਕੁਲ ਬੇਤੁਕੇ ਅਤੇ ਰਾਜਨੀਤੀ ਤੋਂ ਪ੍ਰੇਰਿਤ ਗ਼ਲਤ ਆਦੇਸ਼ਾਂ ’ਤੇ ਕੇਸ ਦਰਜ ਹੋਏ, ਜਿਸ ਵਿੱਚ ਉਨ੍ਹਾਂ ਖ਼ਿਲਾਫ਼ 5 ਅਪਰਾਧਿਕ ਕੇਸ ਦਰਜ ਕੀਤੇ ਗਏ ਹਨ, ਜੋ ਬਿਲਕੁਲ ਝੂਠੇ ਤੇ ਰਾਜਨੀਤੀ ਤੋਂ ਪ੍ਰੇਰਤ ਸਨ।’ ਸ੍ਰੀ ਖਹਿਰਾ ਨੇ ਕਿਹਾ, ‘ਜਿਵੇਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਕਰ ਰਹੀ ਹੈ, ਜੇਕਰ ਉਸੇ ਤਰ੍ਹਾਂ ਆਮ ਆਦਮੀ ਪਾਰਟੀ ਵੀ ਆਪਣੇ ਵਿਰੋਧੀਆਂ ਨੂੰ ਦਬਾਉਣਾ ਜਾਰੀ ਰੱਖਦੀ ਹੈ ਤਾਂ ਸਿਆਸੀ ਬਦਲਾਖੋਰੀ ਅਤੇ ਭਾਜਪਾ-ਆਪ ਦੀਆਂ ਨੀਤੀਆਂ ਵਿਚ ਕੀ ਫ਼ਰਕ ਹੋਵੇਗਾ।’

Advertisement

Advertisement