For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਵੱਲੋਂ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਪੇਸ਼

07:06 AM Feb 17, 2024 IST
ਕੇਜਰੀਵਾਲ ਵੱਲੋਂ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਪੇਸ਼
Advertisement

ਨਵੀਂ ਦਿੱਲੀ, 16 ਫਰਵਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਕੇਸ ’ਚ ਈਡੀ ਵੱਲੋਂ ਜਾਰੀ ਸੰਮਨਾਂ ਦੀ ਪਾਲਣਾ ਨਾ ਕਰਨ ਸਬੰਧੀ ਏਜੰਸੀ ਦੀ ਸ਼ਿਕਾਇਤ ’ਤੇ ਅਦਾਲਤ ’ਚ ਪੇਸ਼ ਹੋਣ ਤੋਂ ਇੱਕ ਦਿਨ ਪਹਿਲਾਂ ਅੱਜ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਪੇਸ਼ ਕੀਤਾ ਜਿਸ ’ਤੇ ਭਲਕੇ ਸ਼ਨਿਚਰਵਾਰ ਨੂੰ ਚਰਚਾ ਹੋਵੇਗੀ। ਦਿੱਲੀ ਦੀ ਇੱਕ ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਸ਼ਿਕਾਇਤ ’ਤੇ ਕੇਜਰੀਵਾਲ ਨੂੰ 17 ਫਰਵਰੀ ਨੂੰ ਤਲਬ ਕੀਤਾ ਹੈ। ਮੁੱਖ ਮੰਤਰੀ ਕੇਜਰੀਵਾਲ ਵੱਲੋਂ ਅੱਜ ਪੇਸ਼ ਕੀਤੇ ਭਰੋਸਗੀ ਮਤੇ ’ਤੇ ਸ਼ਨਿਚਰਵਾਰ ਨੂੰ ਸੱਤਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਦੀ ਹਾਜ਼ਰੀ ’ਚ ਵਿਧਾਨ ਸਭਾ ਵਿੱਚ ਚਰਚਾ ਹੋਵੇਗੀ ਕਿਉਂਕਿ ਵੀਰਵਾਰ ਨੂੰ ਉਪ ਰਾਜਪਾਲ ਦੇ ਸੰਬੋਧਨ ਦੌਰਾਨ ਕਥਿਤ ਵਿਘਨ ਪਾਉਣ ’ਤੇ ਭਾਜਪਾ ਦੇ ਅੱਠ ਵਿੱਚੋਂ ਸੱਤ ਵਿਧਾਇਕਾਂ ਨੂੰ ਬਾਕੀ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਕੇਜਰੀਵਾਲ ਸਰਕਾਰ 70 ਮੈਂਬਰੀ ਵਿਧਾਨ ਸਭਾ ਵਿੱਚ ਦੂਜੀ ਵਾਰ ਭਰੋਸੇ ਦਾ ਵੋਟ ਹਾਸਲ ਕਰਨ ਜਾ ਰਹੀ ਹੈ। ਮੌਜੂਦਾ ਅਸੈਂਬਲੀ ਵਿੱਚ ‘ਆਪ’ ਦੇ 62 ਵਿਧਾਇਕ ਹਨ ਜਦਕਿ ਬਾਕੀ 8 ਵਿਧਾਇਕ ਭਾਜਪਾ ਦੇ ਹਨ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×