ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਨੇ ਉਤਰ ਪ੍ਰਦੇਸ਼ ਵਿੱਚ ਬਿਜਲੀ ਕੱਟਾਂ ਨੂੰ ਲੈ ਕੇ ਚੁੱਕੇ ਸਵਾਲ

09:01 PM Jun 29, 2023 IST

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 25 ਜੂਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ‘ਤੇ ਸੂਬੇ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸਵਾਲ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਉੱਤਰ ਪ੍ਰਦੇਸ਼ ਬਿਜਲੀ ਇੰਨੀ ਮਹਿੰਗੀ ਹੋਣ ਦੇ ਬਾਵਜੂਦ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਬਿਜਲ ਮੁਫਤ ਹੋਣ ਦੇ ਬਾਵਜੂਦ ਕੋਈ ਕੱਟ ਨਹੀਂ ਲੱਗ ਰਿਹਾ। ਉਨ੍ਹਾਂ ਟਵੀਟ ਕੀਤਾ, ”ਦਿੱਲੀ ਵਿੱਚ ਬਿਜਲੀ ਸਿਰਫ ਮੁਫ਼ਤ ਹੀ ਨਹੀਂ ਸਗੋ ਇੱਥੇ ਕੱਟ ਵੀ ਨਹੀਂ ਲੱਗਦਾ। ਇੱਥੇ 24 ਘੰਟੇ ਬਿਜਲੀ ਰਹਿੰਦੀ ਹੈ। ਪੜ੍ਹੇ-ਲਿਖੇ ਅਤੇ ਇਮਾਨਦਾਰ ਲੋਕ ਦਿੱਲੀ ਦੀ ਅਗਵਾਈ ਕਰ ਰਹੇ ਹਨ।” ਜ਼ਿਕਰਯੋਗ ਹੈ ਕਿ ਉਤਰ ਪ੍ਰਦੇਸ਼ ਵਿੱਚ ਬਿਜਲੀ ਕੱਟਾਂ ਦੀਆਂ ਸਮੱਸਿਆ ਨਾਲ ਜੂਝ ਰਹੇ ਕਿਸਾਨ ਅਤੇ ਹੋਰ ਲੋਕ ਬੀਤੇ ਕੁੱਝ ਦਿਨਾਂ ਤੋਂ ਇਹ ਮੁੱਦਾ ਵੱਡੇ ਪੱਧਰ ‘ਤੇ ਚੁੱਕ ਰਹੇ ਹਨ।

Advertisement

Advertisement
Tags :
ਸਵਾਲਕੱਟਾਂਕੇਜਰੀਵਾਲਚੁੱਕੇਪ੍ਰਦੇਸ਼:ਬਿਜਲੀਵਿੱਚ
Advertisement