ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਤਿਹਾੜ ਜੇਲ੍ਹ ਤੋਂ ਰਿਹਾਅ

07:23 PM May 10, 2024 IST
AAP workers celebrates after the Supreme Court granted interim bail to Delhi Chief Minister and AAP convenor Arvind Kejriwal till June 1, at party office, in New Delhi on Friday. TRIBUNE PHOTO: MANAS RANJAN BHUI

ਨਵੀਂ ਦਿੱਲੀ, 10 ਮਈ
ਆਬਕਾਰੀ ਘੁਟਾਲੇ ਦੇ ਮਾਮਲੇ ’ਚ 40 ਦਿਨਾਂ ਤੋਂ ਸਲਾਖਾਂ ਪਿੱਛੇ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ 'ਚੋਂ ਰਿਹਾਅ ਕਰ ਦਿੱਤਾ ਗਿਆ। ਦਿੱਲੀ ਸੁਪਰੀਮ ਕੋਰਟ ਵੱਲੋਂ ਉਸ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇਣ ਦੇ ਕੁਝ ਘੰਟਿਆਂ ਬਾਅਦ ਹੀ ਅਦਾਲਤ ਦੇ ਨਿਰਦੇਸ਼ ਅਨੁਸਾਰ 50,000 ਰੁਪਏ ਦੇ ਜ਼ਮਾਨਤ ਬਾਂਡ ਭਰਵਾਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ। ਉਨ੍ਹਾਂ ਦੇ ਸਵਾਗਤ ਲਈ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਅਤੇ ਆਗੂ ਜੇਲ੍ਹ ਕੰਪਲੈਕਸ ਦੇ ਬਾਹਰ ਇਕੱਠੇ ਹੋਏ ਸਨ। ਕੇਜਰੀਵਾਲ ਆਪਣੇ ਕਾਫਲੇ ਵਿੱਚ ਤਿਹਾੜ ਤੋਂ ਰਵਾਨਾ ਹੋਏ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸੁਨੀਤਾ, ਧੀ ਹਰਸ਼ਿਤਾ ਅਤੇ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਸਨ।

Advertisement

Advertisement
Advertisement