ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਨੇ ਰਾਸ਼ਟਰੀ ਸਿੱਖਿਆ ਦਿਵਸ ’ਤੇ ਮੌਲਾਨਾ ਅਬੁਲ ਕਲਾਮ ਆਜ਼ਾਦ ਨੂੰ ਯਾਦ ਕੀਤਾ

08:42 AM Nov 12, 2024 IST
ਸ਼ਾਹਬਾਦ ਦੇ ਸਲੱਮ ਖੇਤਰ ਵਿੱਚ ਲੋਕਾਂ ਨੂੰ ਪੜ੍ਹਨ ਲਈ ਪ੍ਰੇਰਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਸਤਨਾਮ ਸਿੰਘ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 11 ਨਵੰਬਰ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰੀ ਸਿੱਖਿਆ ਦਿਵਸ ਦੇ ਮੌਕੇ ’ਤੇ ਦੇਸ਼ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਮੌਲਾਨਾ ਅਬੁਲ ਕਲਾਮ ਆਜ਼ਾਦ ਇਸ ਦੇਸ਼ ਵਿੱਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਵਧੀਆ ਸਿੱਖਿਆ ਦੇਣ ਦੇ ਹੱਕ ਵਿੱਚ ਸਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਦੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ। ਸਾਡੀ ਸਰਕਾਰ ਨੇ ਦਿੱਲੀ ਵਿੱਚ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਸਿਰਫ਼ ਸਰਕਾਰੀ ਸਕੂਲਾਂ ਨੂੰ ਹੀ ਨਹੀਂ ਚਲਾ ਸਕਦੀ ਸਗੋਂ ਉਨ੍ਹਾਂ ਨੂੰ ਸ਼ਾਨਦਾਰ ਵੀ ਬਣਾ ਸਕਦੀ ਹੈ। ਇਸੇ ਦਾ ਨਤੀਜਾ ਹੈ ਕਿ ਅੱਜ ਦਿੱਲੀ ਦੇ ਅਮੀਰ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ। ਕੇਜਰੀਵਾਲ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਪਾਈ। ਇਸ ਵਿੱਚ ਉਨ੍ਹਾਂ ਲਿਖਿਆ ਕਿ ਪਹਿਲਾਂ ਸਿੱਖਿਆ ਨਹੀਂ ਹੁੰਦੀ ਸੀ, ਅੱਜ ਇੱਥੋਂ ਦੇ ਗਰੀਬ ਪਰਿਵਾਰ ਦੇ ਬੱਚੇ ਆਈਆਈਟੀ, ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ ਅਤੇ ਡਾਕਟਰ, ਇੰਜਨੀਅਰ ਅਤੇ ਅਫਸਰ ਬਣ ਰਹੇ ਹਨ। ਹੋਰ ਤਾਂ ਹੋਰ ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਆ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਅਸੀਂ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਨਾ ਸਿਰਫ਼ ਸਕੂਲ ਚਲਾ ਸਕਦੀ ਹੈ, ਸਗੋਂ ਉਨ੍ਹਾਂ ਨੂੰ ਸ਼ਾਨਦਾਰ ਵੀ ਬਣਾ ਸਕਦੀ ਹੈ।

Advertisement

ਅਸੀਂ ਸਕੂਲਾਂ ਵਿੱਚ ਸੁਧਾਰ ਕਰਕੇ ਦਿਖਾਇਆ: ਕੇਜਰੀਵਾਲ

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਸਿੱਖਿਆ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਅਸੀਂ ਇਸ ਵਿੱਚ ਵਿਸ਼ਵਾਸ ਰੱਖਦੇ ਹਾਂ ਅਤੇ ਇਹ ਸਾਡੀ ਵਿਚਾਰਧਾਰਾ ਦਾ ਹਿੱਸਾ ਹੈ ਕਿ ਸਿੱਖਿਆ ਤੋਂ ਬਿਨਾਂ ਕੋਈ ਵੀ ਦੇਸ਼ ਵਿਕਾਸ ਨਹੀਂ ਕਰ ਸਕਦਾ। ਪਹਿਲਾਂ ਸਰਕਾਰਾਂ ਕਹਿੰਦੀਆਂ ਸਨ ਕਿ ਸਰਕਾਰੀ ਸਕੂਲਾਂ ਦਾ ਸੁਧਾਰ ਨਹੀਂ ਹੋ ਸਕਦਾ ਸਰਕਾਰ ਸਕੂਲ ਨਹੀਂ ਚਲਾ ਸਕਦੀ ਪਰ ਅਸੀਂ ਦਿਖਾ ਦਿੱਤਾ ਹੈ ਕਿ ਸਰਕਾਰ ਸਕੂਲ ਚਲਾ ਸਕਦੀ ਹੈ।

ਸਲੱਮ ਖੇਤਰ ਵਿੱਚ ਲੋਕਾਂ ਨੂੰ ਪੜ੍ਹਨ ਲਈ ਪ੍ਰੇਰਿਆ

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ):

Advertisement

ਰਾਸ਼ਟਰੀ ਸਿੱਖਿਆ ਦਿਵਸ ਮੌਕੇ ਅੱਜ ਆਰੀਆ ਕੰਨਿਆ ਕਾਲਜ ਦੇ ਅੰਗਰੇਜ਼ੀ ਵਿਭਾਗ ਤੇ ਇਕਲ ਅਪਰਚੂੂਨਿਟੀ ਸੈੱਲ ਦੇ ਸਾਂਝੇ ਉਦਮ ਨਾਲ ਸ਼ਾਹਬਾਦ ਦੇ ਸਲੱਮ ਖੇਤਰ ਵਿੱਚ ਆਊਟ ਰੀਚ ਸਹਿ ਸਮੁਦਾਇਕ ਸੇਵਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਧੀਕ ਸਮੱਗਰੀ ਦਾ ਪੂਰਾ ਉਪਯੋਗ ਕਰਕੇ ਹਾਲਾਤ ਦੇ ਸੰਤੁਲਿਤ ਨੂੰ ਕਾਇਮ ਕਰਨਾ ਤੇ ਸਲੱਮ ਖੇਤਰ ਵਿੱਚ ਰਹਿਣ ਵਾਲੇ ਲੋੜਵੰਦ ਲੋਕਾਂ ਵਿੱਚ ਸਮੱਗਰੀ ਨੂੰ ਵੰਡ ਕੇ ਸੇਵਾ ਭਾਵਨਾ ਦੀ ਆਦਤ ਨੂੰ ਵਿਕਸਤ ਕਰਨਾ ਹੈ। ਵਿਦਿਆਰਥਣਾਂ ਨੂੰ ਇਸ ਨੇਕ ਕਾਰਜ ਦੇ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਦੀਆਂ ਵਿਦਿਆਰਥਣਾਂ ਨੇ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸਲੱਮ ਖੇਤਰ ਦੇ ਦਿਵਿਆਂਗ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਤੇ ਹੋਰ ਲੋਕਾਂ ਵਿੱਚ ਸਾਮਾਨ ਵੰਡਿਆ ਗਿਆ। ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤਰੇਹਨ ਅਤੇ ਅੰਗਰੇਜ਼ੀ ਵਿਭਾਗ ਦੀ ਮੁਖੀ ਡਾ. ਕਵਿਤਾ ਮਹਿਤਾ ਨੇ ਰਾਸ਼ਟਰੀ ਸਿੱਖਿਆ ਦਿਵਸ ਦੇ ਸੰਦਰਭ ਵਿੱਚ ਲੋਕਾਂ ਨੂੰ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਾਈ। ਯੋਗਿਤਾ ਸਾਹਨੀ ਨੇ ਲੋਕਾਂ ਨੂੰ ਦੱਸਿਆ ਕਿ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜੀਵਨ ਤੋਂ ਸਾਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਪ੍ਰੋਗਰਾਮ ਵਿੱਚ 74 ਵਿਦਿਆਰਥਣਾਂ ਨੇ ਹਿੱਸਾ ਲਿਆ।

Advertisement