For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਨੂੰ ਪ੍ਰਚਾਰ ਕਰਨ ਤੋਂ ਰੋਕਣ ਲਈ ਜੇਲ੍ਹ ਭੇਜਿਆ: ਕੰਗ

07:38 AM Apr 02, 2024 IST
ਕੇਜਰੀਵਾਲ ਨੂੰ ਪ੍ਰਚਾਰ ਕਰਨ ਤੋਂ ਰੋਕਣ ਲਈ ਜੇਲ੍ਹ ਭੇਜਿਆ  ਕੰਗ
Advertisement

ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਪਰੈਲ
ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ‘ਆਪ’ ਦੀ ਪੰਜਾਬ ਇਕਾਈ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਨੇ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸ਼ਰਾਬ ਘੁਟਾਲਾ ਨਹੀਂ ਹੋਇਆ ਹੈ ਅਤੇ ਨਾ ਹੀ ਈਡੀ ਕੋਈ ਸਬੂਤ ਪੇਸ਼ ਕਰ ਸਕੀ ਹੈ। ਪ੍ਰਧਾਨ ਮੰਤਰੀ ਦੇ ਇਸ਼ਾਰੇ ’ਤੇ ਈਡੀ ਵੱਲੋਂ ਲਿਖੀ ਗਈ ਇਹ ਸਾਰੀ ਝੂਠੀ ਸਕ੍ਰਿਪਟ ਫਿਰ ਬੇਨਕਾਬ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਭਾਜਪਾ ਦੀ ਤਾਨਾਸ਼ਾਹੀ ਦੀ ਰਾਜਨੀਤੀ ਨੂੰ ਚੁਣੌਤੀ ਦੇ ਰਹੇ ਹਨ।

Advertisement

Advertisement
Author Image

joginder kumar

View all posts

Advertisement
Advertisement
×