ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਵਿਸ਼ੇਸ਼ ਅਧਿਕਾਰਾਂ ਦੀ ਦੁਰਵਰਤੋਂ ਨਾ ਕਰਨ: ਤਿਹਾੜ ਜੇਲ੍ਹ ਅਧਿਕਾਰੀ

02:12 PM Aug 12, 2024 IST
ਤਿਹਾੜ ਜੇਲ੍ਹ ਦੀ ਬਾਹਰੀ ਤਸਵੀਰ। ਫਾਈਲ ਫੋਟੋ
ਨਵੀਂ ਦਿੱਲੀ, 12 ਅਗਸਤ
ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਹੈ ਕਿ ਉਨ੍ਹਾਂ ਵੱਲੋਂ ਉਪ ਰਾਜਪਾਲ ਵੀ ਕੇ ਸਕਸੈਨਾ ਨੂੰ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਦੇ 15 ਅਗਸਤ ਦੌਰਾਨ ਝੰਡਾ ਲਹਿਰਾਉਣ ਬਾਰੇ ਲਿਖਿਆ ਪੱਤਰ ਜੇਲ੍ਹ ਨਿਯਮਾਂ ਦੇ ਵਿਸ਼ੇਸ਼ ਅਧਿਕਾਰਾਂ ਦੀ ਦੁਰਵਰਤੋਂ ਹੈ। ਤਿਹਾੜ ਜੇਲ੍ਹ ਨੰਬਰ 2 ਦੇ ਸੁਪਰਡੈਂਟ ਨੇ ਦਿੱਲੀ ਜੇਲ੍ਹ ਨਿਯਮ 2018 ਦਾ ਹਵਾਲਾ ਦਿੰਦਿਆਂ ਕੇਜਰੀਵਾਲ ਨੂੰ ਪੱਤਰ ਲਿਖ ਕੇ ਸਲਾਹ ਦਿੱਤੀ ਹੈ ਕਿ ਅਜਿਹੀਆਂ ਗਤੀਵਿਧੀਆਂ ਤੋਂ ਦੂਰ ਰਿਹਾ ਜਾਵੇ, ਨਹੀਂ ਤਾਂ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰਾਂ ਵਿਚ ਕਟੌਤੀ ਕਰ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਦਿੱਲੀ ਸਰਕਾਰ ਦੇ ਅਜ਼ਾਦੀ ਦਿਵਸ ਸਮਾਰੋਹ ਵਿਚ ਉਨ੍ਹਾਂ ਦੀ ਜਗ੍ਹਾ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਵੱਲੋਂ ਝੰਡਾ ਲਹਿਰਾਇਆ ਜਾਵੇਗਾ। ਹਾਲਾਂਕਿ ਉਪ ਰਾਜਪਾਲ ਦੇ ਦਫ਼ਤਰ ਨੇ ਮੁੱਖ ਮੰਤਰੀ ਵੱਲੋਂ ਅਜਿਹਾ ਕੋਈ ਪੱਤਰ ਮਿਲਣ ਦੀ ਗੱਲ ਤੋਂ ਇਨਕਾਰ ਕੀਤਾ ਹੈ।-ਪੀਟੀਆਈ
Advertisement
Advertisement
Advertisement