For the best experience, open
https://m.punjabitribuneonline.com
on your mobile browser.
Advertisement

ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇਣ ਕੇਜਰੀਵਾਲ: ਬਿੱਟੂ

08:32 AM Apr 28, 2024 IST
ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇਣ ਕੇਜਰੀਵਾਲ  ਬਿੱਟੂ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਪਰੈਲ
ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਦਿੱਲੀ ਹਾਈਕੋਰਟ ਵੱਲੋਂ ਦਿੱਲੀ ਦੀ ‘ਆਪ’ ਸਰਕਾਰ ’ਤੇ ਕੀਤੀ ਟਿੱਪਣੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਤੋਂ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਮੰਗਿਆ ਹੈ। ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਇਹ ਕਹਿਣਾ ਕਿ ਅਰਵਿੰਦ ਕੇਜਰੀਵਾਲ ਨੇ ਅਸਤੀਫ਼ਾ ਨਾ ਦੇ ਕੇ ਨਿੱਜੀ ਹਿੱਤ ਉੱਪਰ ਰੱਖਿਆ ਹੈ ਜਿਸ ਕਾਰਨ ਕੇਜਰੀਵਾਲ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ ਤਾਂ ਕਿ ਦਿੱਲੀ ਦੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਨਾ ਰਹਿਣ। ਸ੍ਰੀ ਬਿੱਟੂ ਨੇ ਕਿਹਾ ਕਿ ਕੇਜਰੀਵਾਲ ਆਪ ਤਾਂ ਸ਼ਰਾਬ ਘੁਟਾਲੇ ’ਚ ਜੇਲ੍ਹ ਵਿੱਚ ਹਨ ਜਦਕਿ ਦਿੱਲੀ ਦੇ ਸਕੂਲੀ ਬੱਚੇ ਕਿਤਾਬਾਂ ਲਈ ਜੂਝ ਰਹੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×