For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਖਾਲੀ ਕੀਤੀ

07:25 AM Oct 05, 2024 IST
ਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਖਾਲੀ ਕੀਤੀ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਅਕਤੂਬਰ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਫਲੈਗਸਟਾਫ ਰੋਡ ਸਥਿਤ ਆਪਣੀ ਪੁਰਾਣੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਕੇਜਰੀਵਾਲ ਨੂੰ ਹੁਣ ਫ਼ਿਰੋਜ਼ਸਾਹ ਰੋਡ ’ਤੇ 5 ਨੰਬਰ ਬੰਗਲਾ ਅਲਾਟ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਅੱਜ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਬਜ਼ੁਰਗ ਮਾਤਾ-ਪਿਤਾ ਤੇ ਧੀ-ਪੁੱਤ ਨਾਲ ਨਵੀਂ ਰਿਹਾਇਸ਼ ਵਿਚ ਚਲੇ ਗਏ। ਇਸ ਤੋਂ ਪਹਿਲਾਂ ਕੇਜਰੀਵਾਲ ਪਰਿਵਾਰ ਨੇ ਪੁਰਾਣੇ ਘਰ ਵਿਚ ਹੋਰ ਸਟਾਫ਼ ਅਤੇ ਨੌਕਰਾਂ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਪਰਿਵਾਰ ਦੋ ਕਾਰਾਂ ਵਿਚ ਨਵੇਂ ਘਰ ਲਈ ਰਵਾਨਾ ਹੋਇਆ।

Advertisement

Advertisement
Advertisement
Author Image

joginder kumar

View all posts

Advertisement