ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਆਪਣਾ ਭ੍ਰਿਸ਼ਟਾਚਾਰ ਛੁਪਾਉਣਾ ਚਾਹੁੰਦੈ: ਭਾਜਪਾ

09:25 PM Jun 23, 2023 IST

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 7 ਜੂਨ

ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਿੱਖਿਆ ਨੂੰ ਢਾਲ ਵਜੋਂ ਵਰਤ ਕੇ ਆਪਣੀ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਛੁਪਾਉਣਾ ਚਾਹੁੰਦੇ ਹਨ। ਸ੍ਰੀ ਸਚਦੇਵਾ ਨੇ ਕਿਹਾ ਹੈ ਕਿ ਬਵਾਨਾ ਵਿੱਚ ਸਕੂਲ ਦੇ ਉਦਘਾਟਨ ਮੌਕੇ ਬੋਲਦਿਆਂ ਉਨ੍ਹਾਂ ਨੇ ਮਨੀਸ਼ ਸਿਸੋਦੀਆ ਦਾ ਨਾਂ ਲੈ ਕੇ ਅੱਖਾਂ ਵਿੱਚ ਹੰਝੂ ਭਰ ਕੇ ਅਜਿਹਾ ਕਰਨ ਦਾ ਉਪਰਾਲਾ ਕੀਤਾ ਜਿਵੇਂ ਕੇਂਦਰ ਸਰਕਾਰ ਨੇ ਸਿਸੋਦੀਆ ਨੂੰ ਜੇਲ੍ਹ ਭੇਜ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਇਹ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਮਨੀਸ਼ ਸਿਸੋਦੀਆ ਨੂੰ ਸਿੱਖਿਆ ਵਿਭਾਗ ਨਾਲ ਸਬੰਧਤ ਕਿਸੇ ਮਾਮਲੇ ਵਿੱਚ ਜੇਲ੍ਹ ਭੇਜਿਆ ਗਿਆ ਹੈ, ਪਰ ਸੱਚਾਈ ਇਹ ਹੈ ਕਿ ਉਹ ਸਿਰਫ਼ ਆਬਕਾਰੀ ਵਿਭਾਗ ਦੇ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਗਿਆ ਹੈ।

Advertisement

ਦਿੱਲੀ ਭਾਜਪਾ ਪ੍ਰਧਾਨ ਨੇ ਕਿਹਾ ਹੈ ਕਿ ਅੱਜ ਜਦੋਂ ਅਰਵਿੰਦ ਕੇਜਰੀਵਾਲ ਭਾਵੁਕ ਹੋ ਕੇ ਮਨੀਸ਼ ਸਿਸੋਦੀਆ ਨੂੰ ਯਾਦ ਕਰ ਰਹੇ ਸਨ, ਉਸ ਸਮੇਂ ਦਿੱਲੀ ਦਾ ਬੱਚਾ-ਬੱਚਾ ਸਮਝ ਰਿਹਾ ਸੀ ਕਿ ਅੱਜ ਉਨ੍ਹਾਂ ਨੂੰ ਮਨੀਸ਼ ਸਿਸੋਦੀਆ ਦੀ ਕੋਈ ਚਿੰਤਾ ਨਹੀਂ ਹੈ, ਉਹ ਆਉਣ ਵਾਲੇ ਕੱਲ੍ਹ ਵਿੱਚ ਉਨ੍ਹਾਂ ਦੀ ਸੰਭਾਵਿਤ ਗ੍ਰਿਫਤਾਰੀ ਤੋਂ ਡਰ ਰਹੇ ਹਨ।

ਸ੍ਰੀ ਸਚਦੇਵਾ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਗੁੰਮਰਾਹ ਕਰਨ ਦੀ ਥਾਂ ਇਹ ਦੱਸਣ ਕਿ ਜੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਬੇਕਸੂਰ ਹਨ ਤਾਂ ਉਨ੍ਹਾਂ ਨੂੰ ਕਿਸੇ ਅਦਾਲਤ ਤੋਂ ਜ਼ਮਾਨਤ ਕਿਉਂ ਨਹੀਂ ਮਿਲ ਰਹੀ। ਉਨ੍ਹਾਂ ਮੁੱਖ ਮੰਤਰੀ ਨੂੰ ਹਰ ਕੰਮ ਵਿੱਚ ਸਿਆਸਤ ਨਾ ਕਰਨ ਦੀ ਨਸੀਹਤ ਦਿੱਤੀ।

ਕੇਜਰੀਵਾਲ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਸਿੱਖਿਆ ਦਾ ਪੱਧਰ ਸੁਧਾਰੇ: ਕਾਂਗਰਸ

ਨਵੀਂ ਦਿੱਲੀ(ਪੱਤਰ ਪ੍ਰੇਰਕ): ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਵਾਨਾ ਵਿੱਚ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਦੇ ਉਦਘਾਟਨੀ ਭਾਸ਼ਣ ਦਾ ਇਹ ਕਹਿ ਕੇ ਸਿਆਸੀਕਰਨ ਕੀਤਾ ਹੈ ਕਿ ਮਨੀਸ਼ ਸਿਸੋਦੀਆ ਨੂੰ ਦਿੱਲੀ ਵਿੱਚ ਸਕੂਲ ਖੋਲ੍ਹਣ ਲਈ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ | ਦਿੱਲੀ ਦੇ ਲੋਕ ਉਲਝੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਜਾਣਦੇ ਹਨ ਕਿ ਨਵੀਂ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਮਨੀਸ਼ ਸਿਸੋਦੀਆ ਜੇਲ੍ਹ ਵਿੱਚ ਹਨ।ਉਨ੍ਹਾਂ ਕਿਹਾ ਕਿ ਕੇਜਰੀਵਾਲ ਮਗਰਮੱਛ ਦੇ ਹੰਝੂ ਵਹਾਉਣ ਦੀ ਬਜਾਏ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਸੁਧਾਰੇ ਕਿਉਂਕਿ ਪਿਛਲੇ 9 ਸਾਲਾਂ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਜ਼ਮੀਨ ਤੋਂ ਹੇਠਾਂ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ 15 ਸਾਲਾਂ ਵਿੱਚ ਦਿੱਲੀ ਦੇ ਗਰੀਬ ਬੱਚਿਆਂ ਦੀ ਸਿੱਖਿਆ ਦਾ ਮਿਆਰ ਉੱਚਾ ਹੋਇਆ, ਇਹ ਸਭ ਕਾਂਗਰਸ ਸਰਕਾਰ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਇਹ ਬਿਆਨ ਕਿ ‘ਸੱਚ ਹਮੇਸ਼ਾ ਸਾਹਮਣੇ ਆਉਂਦਾ ਹੈ’ ਬਿਲਕੁਲ ਸਹੀ ਹੈ ਕਿਉਂਕਿ ਕੋਵਿਡ ਦੌਰਾਨ ਜਦੋਂ ਦਿੱਲੀ ਵਾਸੀ ਜ਼ਿੰਦਗੀ ਲਈ ਸੰਘਰਸ਼ ਕਰ ਰਹੇ ਸਨ ਤਾਂ ਕੇਜਰੀਵਾਲ-ਮਨੀਸ਼ ਨਵੀਂ ਸ਼ਰਾਬ ਨੀਤੀ ਬਣਾ ਕੇ ਦਿੱਲੀ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਦਿੱਲੀ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੂੰ ਕੰਮ ਕਰਨ ਦੀ ਨਸੀਹਤ ਦਿੱਤੀ।

Advertisement
Advertisement