ਕੇਜਰੀਵਾਲ ਹੀ ਬਣਨਗੇ ਅਗਲੇ ਮੁੱਖ ਮੰਤਰੀ: ਧੰਜੂ
ਦੇਵੀਗੜ੍ਹ:
ਨਵੀਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੌਰਵ ਸ਼ਰਮਾ ਅਤੇ ਮਾਦੀਪੁਰ ਵਾਰਡ ਨੰਬਰ 94 ਤੋਂ ਉਮੀਦਵਾਰ ਰਾਖੀ ਬਿਡਲਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਮਹਿਲਾ ਪਟਿਆਲਾ ਅਤੇ ਪ੍ਰਧਾਨ ਨਗਰ ਪੰਚਾਇਤ ਦੇਵੀਗੜ੍ਹ ਸਵਿੰਦਰ ਕੌਰ ਧੰਜੂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੀ ਕਾਰਜਕਾਰੀ ਦੀ ਬਦੌਲਤ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਹੀ ਮੁੜ ਮੁੱਖ ਮੰਤਰੀ ਬਣਨਗੇ। ਉਨ੍ਹਾਂ ਨੇ ਆਪਣੀ ਟੀਮ ਨਾਲ ਦਿੱਲੀ ਵਿਖੇ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪ ਪਾਰਟੀ ਦੇ ਇਹਨਾਂ ਉਮੀਦਵਾਰਾਂ ਦੇ ਹੱਕ ਵਿੱਚ ਡੂਰ ਟੂ ਡੋਰ ਚੋਣ ਪ੍ਰਚਾਰ ਕਰਨ ਸਮੇਂ ਵਾਰਡ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਦਿੱਲੀ ਵਿੱਚ ਮਿਸਾਲੀ ਵਿਕਾਸ ਕਾਰਜ ਕੀਤੇ ਗਏ ਹਨ। ਸਿਹਤ, ਸਹੂਲਤਾਂ, ਸਿੱਖਿਆ ਪ੍ਰਣਾਲੀ, ਮੁਫਤ ਬਿਜਲੀ, ਪਾਣੀ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ‘ਆਪ’ ਸਰਕਾਰ ਨੇ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਹੈ। -ਪੱਤਰ ਪ੍ਰੇਰਕ