ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਜਨਤਾ ਕੀ ਅਦਾਲਤ’ ਵਿੱਚ ਭਲਕੇ ਸ਼ਾਮਲ ਹੋਣਗੇ ਕੇਜਰੀਵਾਲ: ਸੰਜੈ ਸਿੰਘ

08:45 AM Oct 05, 2024 IST
ਸੰਜੈ ਸਿੰਘ ‘ਜਨਤਾ ਕੀ ਅਦਾਲਤ’ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ।

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਅਕਤੂਬਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਐਤਵਾਰ 6 ਅਕਤੂਬਰ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਵਿੱਚ ‘ਜਨਤਾ ਕੀ ਅਦਾਲਤ’ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਸੰਸਦ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਉਹ ਦਿੱਲੀ ਦੇ ਲੋਕਾਂ ਤੋਂ ਆਪਣੀ ਇਮਾਨਦਾਰੀ ਦਾ ਪ੍ਰਮਾਣ ਪੱਤਰ ਲੈ ਕੇ ਆਉਣਗੇ ਅਤੇ ਫਿਰ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣਗੇ। ਸੰਜੇ ਸਿੰਘ ਨੇ ਅੱਜ ਪਾਰਟੀ ਹੈੱਡਕੁਆਰਟਰ ’ਤੇ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਐਤਵਾਰ 6 ਅਕਤੂਬਰ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ’ਚ ਪੂਰੀ ਦਿੱਲੀ ਦੇ ਨਾਲ ‘ਲੋਕ ਕਚਹਿਰੀ’ ਲਾਉਣਗੇ। ਉਨ੍ਹਾਂ ਆਖਿਆ ਕਿ ਦਿੱਲੀ ਦੇ ਲੋਕ ਵੀ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਬਹੁਤ ਇਮਾਨਦਾਰ ਹਨ। ਦਿੱਲੀ ਦੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਫਤ ਦੇਣ ਦੇ ਬਾਵਜੂਦ ਮੁਨਾਫੇ ਵਾਲਾ ਬਜਟ ਪੇਸ਼ ਕਰਨਾ ਉਨ੍ਹਾਂ ਦੀ ਇਮਾਨਦਾਰੀ ਦਾ ਸਭ ਤੋਂ ਵੱਡਾ ਸਬੂਤ ਹੈ। ਦੱਸਣਯੋਗ ਹੈ ਕਿ ਇਹ ਅਰਵਿੰਦ ਕੇਜਰੀਵਾਲ ਦਾ ਇਹ ਦੂਜਾ ‘ਜਨਤਾ ਕੀ ਅਦਾਲਤ’ ਪ੍ਰੋਗਰਾਮ ਹੋਵੇਗਾ। ਇਸ ਤੋਂ ਪਹਿਲਾਂ ਉਹ ਜੰਤਰ-ਮੰਤਰ ਵਿਖੇ ‘ਜਨਤਾ ਕੀ ਅਦਾਲਤ’ ਪ੍ਰੋਗਰਾਮ ’ਚ ਸ਼ਾਮਲ ਹੋਏ ਸਨ।

Advertisement

Advertisement