For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਭਾਜਪਾ ਦੀ ਹਾਰ ਦੇ ਤਾਬੂਤ ’ਚ ਆਖਰੀ ਕਿੱਲ ਠੋਕਣਗੇ: ਦਿਲੀਪ ਪਾਂਡੇ

07:07 AM May 14, 2024 IST
ਕੇਜਰੀਵਾਲ ਭਾਜਪਾ ਦੀ ਹਾਰ ਦੇ ਤਾਬੂਤ ’ਚ ਆਖਰੀ ਕਿੱਲ ਠੋਕਣਗੇ  ਦਿਲੀਪ ਪਾਂਡੇ
‘ਆਪ’ ਵੱਲੋਂ ਬੈਨਰ ਟੰਗਦੇ ਹੋਏ ਪਾਰਟੀ ਦੇ ਆਗੂ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਮਈ
ਆਮ ਆਦਮੀ ਪਾਰਟੀ ਨੇ ਅੱਜ ‘ਜੇਲ੍ਹ ਕਾ ਜਵਾਬ ਵੋਟ ਸੇ’ ਮੁਹਿੰਮ ਤਹਿਤ ਲਕਸ਼ਮੀ ਨਗਰ ਅਤੇ ਮੋਤੀ ਨਗਰ ਫੁੱਟ ਓਵਰਬ੍ਰਿਜ ’ਤੇ ਮਨੁੱਖੀ ਬੈਨਰ ਰਾਹੀਂ ‘ਆਪ’ ਨੇ ਲੋਕਾਂ ਨੂੰ ਭਾਜਪਾ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਦੀ ਅਪੀਲ ਕੀਤੀ। ਇਸ ਪ੍ਰੋਗਰਾਮ ਵਿੱਚ ਸੀਨੀਅਰ ਆਗੂ ਅਤੇ ਵਿਧਾਇਕ ਦਲੀਪ ਪਾਂਡੇ ਨੇ ਸ਼ਿਰਕਤ ਕੀਤੀ। ਓਵਰਬ੍ਰਿਜ ’ਤੇ ਖੜ੍ਹੇ ਮਜ਼ਦੂਰਾਂ ਦੇ ਹੱਥਾਂ ਵਿੱਚ ਵੱਡਾ ਬੈਨਰ ਸੀ, ਜਿਸ ’ਤੇ ‘ਜੇਲ੍ਹ ਕਾ ਜਵਾਬ ਵੋਟ ਸੇ’ ਦੇਣ ਦੀ ਅਪੀਲ ਕੀਤੀ ਗਈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਦਾ ਵੀ ਜ਼ਿਕਰ ਕੀਤਾ ਗਿਆ। ਵਿਧਾਇਕ ਦਲੀਪ ਪਾਂਡੇ ਨੇ ਕਿਹਾ ਕਿ ਦਿੱਲੀ ਦੀ ਜਨਤਾ ਵੋਟਾਂ ਦੀ ਤਾਕਤ ਨਾਲ ਉਨ੍ਹਾਂ ਦੇ ਪੁੱਤਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਜਾਣ ਤੋਂ ਰੋਕ ਸਕਦੀ ਹੈ। ਦਿੱਲੀ ਅਤੇ ਦੇਸ਼ ਨੇ ਫ਼ੈਸਲਾ ਕਰਨਾ ਹੈ ਕਿ ਭਾਜਪਾ ਦੀ ਤਾਨਾਸ਼ਾਹੀ, ਗੁੰਡਾਗਰਦੀ ਅਤੇ ਜੇਲ੍ਹ ਦੀ ਰਾਜਨੀਤੀ ਦਾ ਜਵਾਬ ਉਨ੍ਹਾਂ ਦੀਆਂ ਵੋਟਾਂ ਨਾਲ ਦੇਣਾ ਹੈ ਜਾਂ ਨਹੀਂ।
ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਬੁਰੀ ਤਰ੍ਹਾਂ ਹਾਰ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਭਾਜਪਾ ਦੀ ਹਾਰ ਦੇ ਤਾਬੂਤ ਵਿੱਚ ਆਖਰੀ ਕਿੱਲ ਠੋਕਣਗੇ।
ਪਾਂਡੇ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਸੇ ਵੀ ਤਰੀਕੇ ਨਾਲ ਚੋਣ ਪ੍ਰਚਾਰ ਤੋਂ ਦੂਰ ਰੱਖਣ ਲਈ ਬੇਬੁਨਿਆਦ ਦੋਸ਼ ਲਗਾ ਕੇ ਸਲਾਖਾਂ ਪਿੱਛੇ ਡੱਕਿਆ ਗਿਆ ਪਰ ਦੇਸ਼ ਦੀ ਨਿਆਂਪਾਲਿਕਾ ਨੇ ਸੱਤਿਆਮੇਵ ਜਯਤੇ ਨੂੰ ਬਰਕਰਾਰ ਰੱਖਿਆ। ਨਤੀਜਾ ਇਹ ਨਿਕਲਿਆ ਕਿ ਭਾਵੇਂ 21 ਦਿਨ ਹੀ ਰਹੇ ਪਰ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਦੀਆਂ ਸਲਾਖਾਂ ਤੋਂ ਬਾਹਰ ਆ ਕੇ ਖੂਬ ਚੋਣ ਪ੍ਰਚਾਰ ਪਾਇਆ ਹੈ। ਹੁਣ ਵੋਟ ਦੀ ਤਾਕਤ ਦਿਖਾ ਕੇ ਅਰਵਿੰਦ ਕੇਜਰੀਵਾਲ ਨੂੰ ਦੁਬਾਰਾ ਜੇਲ੍ਹ ਜਾਣ ਤੋਂ ਰੋਕਣਾ ਹੈ। ਪਿਛਲੇ ਸਾਰੇ ਗੇੜਾਂ ਦੇ ਰੁਝਾਨਾਂ ਤੋਂ ਇਹ ਤੈਅ ਹੋ ਗਿਆ ਹੈ ਕਿ ਭਾਜਪਾ ਚੋਣਾਂ ਬੁਰੀ ਤਰ੍ਹਾਂ ਹਾਰ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਜੇਲ੍ਹ ਤੋਂ ਬਾਹਰ ਆਉਣ ਦੇ 24 ਘੰਟਿਆਂ ਦੇ ਅੰਦਰ ਹੀ ਭਾਜਪਾ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਤੋਂ ਇੱਕ ਬਹੁਤ ਹੀ ਜਾਇਜ਼ ਸਵਾਲ ਪੁੱਛਿਆ ਹੈ ਕਿ ਕੀ 75 ਸਾਲਾਂ ਤੋਂ ਸਰਗਰਮ ਰਾਜਨੀਤੀ ਵਿੱਚ ਰਹਿਣ ਦਾ ਨਿਯਮ ਭਾਜਪਾ ਦੇ ਪ੍ਰਧਾਨ ਮੰਤਰੀ ’ਤੇ ਲਾਗੂ ਹੋਵੇਗਾ ਜਾਂ ਨਹੀਂ। ਨਰਿੰਦਰ ਮੋਦੀ ਨੇ ਇਸ ’ਤੇ ਚੁੱਪ ਧਾਰੀ ਹੋਈ ਹੈ। ਇੱਥੇ ਇੱਕ ਕਹਾਵਤ ਹੈ ਕਿ ‘ਮੌਨਮ ਸੰਕ੍ਰਾਂਤੀ ਲਕਸ਼ਣਮ’। ਲੱਗਦਾ ਹੈ ਕਿ ਨਰਿੰਦਰ ਮੋਦੀ ਨੇ ਆਪਣੀ ਚੁੱਪੀ ਤੋਂ ਅਰਵਿੰਦ ਕੇਜਰੀਵਾਲ ਦੇ ਸੁਆਲ ’ਤੇ ਸਹਿਮਤੀ ਪ੍ਰਗਟਾਈ ਹੈ। ਹੁਣ ਦੇਸ਼ ਦੇ ਲੋਕਾਂ ਨੇ ਫ਼ੈਸਲਾ ਕਰਨਾ ਹੈ ਕਿ ਜਦੋਂ ਨਰਿੰਦਰ ਮੋਦੀ 75 ਸਾਲ ਦੇ ਹੋ ਰਹੇ ਹਨ ਤਾਂ ਉਹ ਕਿਸ ਲਈ ਵੋਟਾਂ ਮੰਗ ਰਹੇ ਹਨ।

Advertisement

Advertisement
Author Image

Advertisement
Advertisement
×