ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਤਿਹਾੜ ਜੇਲ੍ਹ ’ਚ ਅੱਜ ਕਰਨਗੇ ਆਤਮ-ਸਮਰਪਣ

07:57 AM Jun 02, 2024 IST

ਮਨਧੀਰ ਸਿੰਘ ਦਿਓਲ/ਪੀਟੀਆਈ
ਨਵੀਂ ਦਿੱਲੀ, 1 ਜੂਨ
ਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਕੇਸ ’ਚ ਅੰਤਰਿਮ ਜ਼ਮਾਨਤ ਦੀ ਮੰਗ ਕਰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਾਇਰ ਕੀਤੀ ਗਈ ਅਰਜ਼ੀ ’ਤੇ ਅੱਜ ਆਪਣਾ ਫ਼ੈਸਲਾ ਪੰਜ ਜੂਨ ਲਈ ਰਾਖਵਾਂ ਰੱਖ ਲਿਆ ਹੈ ਜਿਸ ਕਾਰਨ ਕੇਜਰੀਵਾਲ ਨੂੰ ਹੁਣ ਸੁਪਰੀਮ ਕੋਰਟ ਵੱਲੋਂ ਦਿੱਤੀ ਅੰਤਰਿਮ ਜ਼ਮਾਨਤ ਅੱਜ ਖ਼ਤਮ ਹੋਣ ਮਗਰੋਂ 2 ਜੂਨ ਨੂੰ ਤਿਹਾੜ ਜੇਲ੍ਹ ਜਾ ਕੇ ਆਤਮ ਸਮਰਪਣ ਕਰਨਾ ਪਵੇਗਾ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਇਹ ਕਹਿੰਦਿਆਂ ਆਪਣਾ ਹੁਕਮ ਰਾਖਵਾਂ ਰੱਖ ਲਿਆ ਕਿ ਇਹ ਅਰਜ਼ੀ ਮੈਡੀਕਲ ਆਧਾਰ ’ਤੇ ਅੰਤਰਿਮ ਜ਼ਮਾਨਤ ਲਈ ਸੀ ਨਾ ਕਿ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਉਣ ਲਈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਅੱਜ ਖਤਮ ਹੋ ਰਹੀ ਹੈ ਅਤੇ ਉਨ੍ਹਾਂ 2 ਜੂਨ ਨੂੰ ਆਤਮ ਸਮਰਪਣ ਕਰਨਾ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਚੋਣ ਪ੍ਰਚਾਰ ਲਈ 10 ਮਈ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ’ਤੇ ਰਿਹਾਅ ਕੀਤਾ ਸੀ। ਕੇਜਰੀਵਾਲ ਨੇ ਖਰਾਬ ਸਿਹਤ ਅਤੇ ਮੈਡੀਕਲ ਟੈਸਟ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ 7 ਦਿਨ ਹੋਰ ਵਧਾਉਣ ਦੀ ਬੇਨਤੀ ਕੀਤੀ ਸੀ। ਇਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ।

Advertisement

Advertisement