ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਇਕ-ਦੋ ਦਿਨਾਂ ’ਚ ਖਾਲੀ ਕਰਨਗੇ ਮੁੱਖ ਮੰਤਰੀ ਨਿਵਾਸ

07:40 AM Oct 03, 2024 IST

ਨਵੀਂ ਦਿੱਲੀ:

Advertisement

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਿਵਲ ਲਾਈਨਜ਼ ਵਿੱਚ ਪੈਂਦੇ ‘ਫਲੈਗਸਟਾਫ ਰੋਡ’ ਉੱਤੇ ਸਥਿਤ ਦਿੱਲੀ ਦੇ ਮੁੱਖ ਮੰਤਰੀ ਦਾ ਅਧਿਕਾਰਤ ਨਿਵਾਸ ਅਗਲੇ ਇਕ-ਦੋ ਦਿਨਾਂ ਵਿੱਚ ਖਾਲੀ ਕਰ ਦੇਣਗੇ ਕਿਉਂਕਿ ਉਨ੍ਹਾਂ ਵਾਸਤੇ ਨਵੀਂ ਦਿੱਲੀ ਦੇ ਲੁਟੀਅਨਜ਼ ਇਲਾਕੇ ਵਿੱਚ ਰਿਹਾਇਸ਼ ਤੈਅ ਹੋ ਗਈ ਹੈ ਜਿੱਥੇ ਉਹ ਆਪਣੇ ਪਰਿਵਾਰ ਦੇ ਨਾਲ ਰਹਿਣ ਲਈ ਆਉਣਗੇ। ਇਹ ਜਾਣਕਾਰੀ ਅੱਜ ਆਮ ਆਦਮੀ ਪਾਰਟੀ ਨੇ ਦਿੱਤੀ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਆਪਣੇ ਪਰਿਵਾਰ ਦੇ ਨਾਲ ਮੰਡੀ ਹਾਊਸ ਦੇ ਕੋਲ ਫਿਰੋਜ਼ ਸ਼ਾਹ ਰੋਡ ’ਤੇ ‘ਆਪ’ ਦੇ ਰਾਜ ਸਭਾ ਮੈਂਬਰਾਂ ਨੂੰ ਅਲਾਟ ਦੋ ਸਰਕਾਰੀ ਬੰਗਲਿਆਂ ਵਿੱਚੋਂ ਇਕ ’ਚ ਰਹਿਣ ਲਈ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਬੰਗਲੇ ਰਵੀਸ਼ੰਕਰ ਸ਼ੁਕਲਾ ਲੇਨ ਸਥਿਤ ‘ਆਪ’ ਹੈੱਡਕੁਆਰਟਰ ਤੋਂ ਕੁਝ ਹੀ ਮੀਟਰ ਦੂਰ ਹਨ। -ਪੀਟੀਆਈ

Advertisement
Advertisement