ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਵੱਲੋਂ ਮੈਡੀਕਲ ਆਧਾਰ 'ਤੇ ਅੰਤਰਿਮ ਜ਼ਮਾਨਤ ਵਧਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ ਨੂੰ ਫੌਰੀ ਸੂਚੀਬੱਧ ਕਰਨ ਦੀ ਮੰਗ

01:20 PM May 28, 2024 IST

ਨਵੀਂ ਦਿੱਲੀ, 28 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਪਣੀ ਅੰਤਰਿਮ ਜ਼ਮਾਨਤ ਦੀ ਮਿਆਦ ਸੱਤ ਦਿਨ ਹੋਰ ਵਧਾਉਣ ਲਈ ਸੁਪਰੀਮ ਕੋਰਟ ਵਿੱਚ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੁਝ ਮੈਡੀਕਲ ਟੈਸਟ ਕਰਵਾਉਣੇ ਹਨ ਜਿਸ ਕਰਕੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਸੱਤ ਦਿਨ ਲਈ ਹੋਰ ਵਧਾਈ ਜਾਵੇ। ਜੱਜ ਜੇਕੇ ਮਹੇਸ਼ਵਰੀ ਅਤੇ ਕੇਵੀ ਵਿਸ਼ਵਨਾਥਨ ਦੇ ਇੱਕ ਛੁੱਟੀ ਵਾਲੇ ਬੈਂਚ ਨੇ ਮੁੱਖ ਮੰਤਰੀ ਲਈ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਦੀਆਂ ਅਰਜ਼ੀਆਂ ਦਾ ਨੋਟਿਸ ਲਿਆ ਅਤੇ ਕਿਹਾ ਕਿ ਅੰਤਰਿਮ ਪਟੀਸ਼ਨ ਦੀ ਸੂਚੀ ਬਾਰੇ ਫੈਸਲਾ ‘ਮਾਨਯੋਗ ਸੀਜੇਆਈ’ ਦੁਆਰਾ ਲਿਆ ਜਾ ਸਕਦਾ ਹੈ ਕਿਉਂਕਿ ਫੈਸਲਾ ਮੁੱਖ ਮਾਮਲੇ ਵਿੱਚ ਰਾਖਵਾਂ ਰੱਖਿਆ ਗਿਆ ਹੈ।

Advertisement

Advertisement